Breaking News
Home / ਪੰਜਾਬ / ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਫੈਲੇ ਨਸ਼ਿਆਂ ‘ਤੇ ਪ੍ਰਗਟਾਈ ਚਿੰਤਾ

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ‘ਚ ਫੈਲੇ ਨਸ਼ਿਆਂ ‘ਤੇ ਪ੍ਰਗਟਾਈ ਚਿੰਤਾ

ਨਸ਼ਿਆਂ ਨੂੰ ਲੈ ਸੁਪਰੀਮ ਕੋਰਟ ਵੱਲੋਂ ਦਿੱਤੀ ਸਟੇਟਮੈਂਟ ਨੂੰ ਵੀ ਦੱਸਿਆ ਸਹੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਪੰਜਾਬ ਵਿਚ ਫੈਲੇ ਨਸ਼ਿਆਂ ‘ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮਾਣਯੋਗ ਸੁਪਰੀਮ ਕੋਰਟ ਵੱਲੋਂ ਪੰਜਾਬ ‘ਚ ਫੈਲੇ ਨਸ਼ਿਆਂ ਨੂੰ ਲੈ ਕੇ ਦਿੱਤੀ ਗਈ ਸਟੇਟਮੈਂਟ ਨੂੰ ਵੀ ਸਹੀ ਦੱਸਿਆ। ਮਨੀਸ਼ ਤਿਵਾੜੀ ਨੇ ਕਿਹਾ ਪੰਜਾਬ ਵਿਚ ਨਿੱਤ ਦਿਨ ਵਧ ਰਹੇ ਨਸ਼ੇ ਚਿੰਤਾ ਦਾ ਵਿਸ਼ਾ ਹਨ ਅਤੇ ਪੰਜਾਬ ਅੰਦਰ ਨਸ਼ਿਆਂ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਪੰਜਾਬ ਦੀ ਜਵਾਨੀ ਹੀ ਪ੍ਰਭਾਵਿਤ ਹੀ ਨਹੀਂ ਹੋ ਰਹੀ ਸਗੋਂ ਉਨ੍ਹਾਂ ਨਾਲ ਸਬੰਧਤ ਪਰਿਵਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਤਿਵਾੜੀ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਅੰਦਰ ਨਸ਼ਿਆਂ ਦੀ ਵਰਤੋਂ ਬੰਦ ਨਹੀਂ ਹੁੰਦੀ, ਉਦੋਂ ਤੱਕ ਸਪਲਾਈ ਨੂੰ ਕੰਟਰੋਲ ਕਰਨਾ ਮੁਸ਼ਕਿਲ ਹੈ, ਕਿਉਂਕਿ ਜਦੋਂ ਤੱਕ ਮੰਗ ਹੈ ਉਦੋਂ ਤੱਕ ਸਪਲਾਈ ਵੀ ਚਲਦੀ ਰਹੀ। ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੈਂਪ ਲਗਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ‘ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ ‘ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਪੰਜਾਬ ‘ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਸਿਰਫ ਐਫ.ਆਈ.ਆਰ. ਦਰਜ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਦੇ ਖਤਰੇ ਨੂੰ ਰੋਕਣ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਦੀ ਸੂਚੀ ਦੇਣ ਲਈ ਕਿਹਾ ਹੈ। ਇਸੇ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਦਾਲਤ ਦੀ ਟਿੱਪਣੀ ਸਪੱਸ਼ਟ ਕਰਦੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਲੰਬੇ ਸਮੇਂ ਤੋਂ ਅਖਬਾਰਾਂ ਅਤੇ ਟੀਵੀ ‘ਤੇ ਕਰੋੜਾਂ ਰੁਪਏ ਦੇ ਬਜਟ ਦੇ ਨਾਲ ਆਪਣਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਇਸ ਗੱਲ ਨੂੰ ਮੰਨਿਆ ਹੈ ਕਿ ਪੰਜਾਬ ਸਰਕਾਰ ਇਕ ਫੇਲ੍ਹ ਸਰਕਾਰ ਹੈ।

 

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …