ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਜਲੰਧਰ ਜ਼ਿਲ੍ਹੇ ਦੇ ਕਸਬਾ ਨਕੋਦਰ ‘ਚ ਪਿਛਲੇ ਦਿਨ ਅਣਪਛਾਤੇ ਵਿਅਕਤੀਆਂ ਵਲੋਂ ਇਕ ਕੱਪੜਾ ਵਪਾਰੀ ਦਾ ਕਤਲ ਕਰ ਦਿੱਤਾ ਗਿਆ ਸੀ। ਇਸੇ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਦੇ ਲਈ ਜਲੰਧਰ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਵੀਰਵਾਰ ਨੂੰ ਇਲਾਜ ਦੌਰਾਨ ਮਨਦੀਪ ਸਿੰਘ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਆਪਣੀ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਵਾਧੂ ਗਰੇਸ਼ੀਆ ਅਦਾਇਗੀ ਕਰੇਗੀ। ਇਸ ਤੋਂ ਇਲਾਵਾ ਐਚ ਡੀ ਐਫ ਸੀ ਬੈਂਕ ਵੱਲੋਂ ਵੀ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਹੋਰ ਬੀਮਾ ਰਾਸ਼ੀ ਦਾ ਭੁਗਤਾਨ ਕੀਤਾ ਜਾਵੇਗਾ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …