-8.2 C
Toronto
Friday, February 6, 2026
spot_img
Homeਭਾਰਤਸੋਨੀਆ ਗਾਂਧੀ ਦਾ ਜਨਮ ਦਿਨ ਅੱਜ

ਸੋਨੀਆ ਗਾਂਧੀ ਦਾ ਜਨਮ ਦਿਨ ਅੱਜ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਦਾ ਅੱਜ 76ਵਾਂ ਜਨਮ ਦਿਨ ਹੈ। ਕਾਂਗਰਸ ਪਾਰਟੀ ਦੀ ਸਭ ਤੋਂ ਲੰਬਾ ਸਮਾਂ ਪ੍ਰਧਾਨ ਰਾਹੀ ਸੋਨੀਆ ਗਾਂਧੀ ਅੱਜ 76 ਸਾਲਾਂ ਦੀ ਹੋ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਜਨਮ ਦਿਨ ਦੀ ਵਧਾਈ ਦਿੱਤੀ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿਚ ਕਿਹਾ ਕਿ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ੁਭਕਾਮਨਾਵਾਂ ਅਤੇ ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ। ਰਾਹੁਲ ਗਾਂਧੀ ਅਤੇ ਪਿ੍ਰਅੰਕਾ ਗਾਂਧੀ ਵਾਡਰਾ ਵੱਲੋਂ ਵੀ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਗਈ। ਇਸੇ ਤਰ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵੀ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ 76ਵੇਂ ਜਨਮ ਦਿਨ ਮੌਕੇ ਵਧਾਈ ਦਿੱਤੀ ਗਈ।

 

RELATED ARTICLES
POPULAR POSTS