Breaking News
Home / ਭਾਰਤ / ਗੁਜਰਾਤ ’ਚ ਭਾਜਪਾ ਵੱਲੋਂ ਨਵੀਂ ਸਰਕਾਰ ਬਣਾਉਣ ਦੀ ਤਿਆਰੀ

ਗੁਜਰਾਤ ’ਚ ਭਾਜਪਾ ਵੱਲੋਂ ਨਵੀਂ ਸਰਕਾਰ ਬਣਾਉਣ ਦੀ ਤਿਆਰੀ

ਭੁਪਿੰਦਰ ਪਟੇਲ ਨੇ ਮੰਤਰੀ ਮੰਡਲ ਸਮੇਤ ਰਸਮੀ ਤੌਰ ’ਤੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਅਹਿਮਦਾਬਾਦ/ਬਿਊਰੋ ਨਿਊਜ਼ : ਗੁਜਰਾਤ ਚੋਣਾਂ ਵਿਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਵੀਂ ਸਰਕਾਰ ਬਣਾਉਣ ਦੀ ਤਿਆਰੀ ਵਿਚ ਹੈ। ਜਿਸ ਦੇ ਚਲਦਿਆਂ ਮੁੱਖ ਮੰਤਰੀ ਭੁਪਿੰਦਰ ਪਟੇਲ ਨੇ ਨਵੀਂ ਸਰਕਾਰ ਬਣਾਉਣ ਲਈ ਰਾਹ ਪੱਧਰਾ ਕਰਦੇ ਹੋਏ ਆਪਣੀ ਪੂਰੀ ਕੈਬਨਿਟ ਸਮੇਤ ਰਸਮੀ ਤੌਰ ’ਤੇ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ। ਕਿਉਂਕਿ ਭਲਕੇ ਸ਼ਨੀਵਾਰ ਨੂੰ ਦੁਪਹਿਰ 2 ਵਜੇ ਸੂਬਾ ਦਫਤਰ ਕਮਲਮ ’ਚ ਵਿਧਾਇਕ ਦਲ ਦੀ ਬੈਠਕ ’ਚ ਭੁਪਿੰਦਰ ਪਟੇਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ। ਇਸੇ ਦੌਰਾਨ ਗੁਜਰਾਤ ਭਾਜਪਾ ਦੇ ਪ੍ਰਧਾਨ ਸੀ ਆਰ ਪਾਟਿਲ ਨੇ ਰਾਜਪਾਲ ਤੋਂ ਕੱਲ੍ਹ ਦੁਪਹਿਰ 2 ਵਜੇ ਤੱਕ ਦਾ ਸਮਾਂ ਮੰਗਿਆ ਹੈ ਜਦਕਿ ਭੁਪਿੰਦਰ ਪਟੇਲ 12 ਦਸੰਬਰ 2022 ਨੂੰ ਗਾਂਧੀਨਗਰ ਦੇ ਹੈਲੀਪੈਡ ਮੈਦਾਨ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਧਿਆਨ ਰਹੇ ਕਿ ਲੰਘੇ ਵੀਰਵਾਰ ਨੂੰ ਆਏ ਚੋਣ ਨਤੀਜਿਆਂ ਦੌਰਾਨ ਭਾਰਤੀ ਜਨਤਾ ਪਾਰਟੀ 182 ਸੀਟਾਂ ਵਾਲੀ ਗੁਜਰਾਤ ਵਿਧਾਨ ਸਭਾ ਦੀਆਂ 156 ਸੀਟਾਂ ’ਤੇ ਰਿਕਾਰਡ ਤੋੜ ਜਿੱਤ ਦਰਜ ਕੀਤੀ ਸੀ। ਜਦਕਿ ਕਾਂਗਰਸ ਨੂੰ ਸਿਰਫ਼ 17 ਸੀਟਾਂ ਅਤੇ ਆਮ ਆਦਮੀ ਪਾਰਟੀ 5 ਸੀਟਾਂ ਹੀ ਮਿਲੀਆਂ ਸਨ।

Check Also

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ  ਚੋਣ

ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ …