Breaking News
Home / ਭਾਰਤ / ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਮੁਲਾਕਾਤ

ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਲੈ ਕੇ ਚਰਚਾ ਹੋਈ। ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਹੋਰ ਮਜ਼ਬੂਤ ਕਰਨ ਅਤੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਲਈ ਕਾਨੂੰਨ ’ਚ ਸੋਧ ਕਰਨ ਦੀ ਵੀ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗ ਕੀਤੀ। ਇਸ ਦੇ ਨਾਲ ਸਰਹੱਦੀ ਏਰੀਏ ਦੀ ਸੰਵੇਦਨਸ਼ੀਲ ਅਤੇ ਡਰੋਨ ਐਕਟੀਵਿਟੀ ਦੇ ਨਾਲ-ਨਾਲ ਬਾਰਡਰ ਫੇਸਿੰਗ ਕਾਰਨ ਕਿਸਾਨਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ’ਤੇ ਵੀ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਕਈ ਥਾਵਾਂ ’ਤੇ ਫੇਸਿੰਗ ਅੰਦਰ ਵੱਲ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਇਸ ਨੂੰ ਸਿੱਧਾ ਕਰ ਦਿੱਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਫੇਸਿੰਗ ਪਾਰ ਕਰਕੇ ਖੇਤਾਂ ਵਿਚ ਨਾ ਜਾਣਾ ਪਵੇ। ਗੁਜਰਾਤ ਚੋਣ ਨਤੀਜਿਆਂ ਬਾਰੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਗੁਜਰਾਤ ਅੰਦਰ ਜੀਰੋਂ ਤੋਂ ਪੰਜ ਸੀਟਾਂ ’ਤੇ ਆ ਗਏ ਹਾਂ। ਅਸੀਂ ਗੁਜਰਾਤ ਵਿਚ 13 ਫੀਸਦੀ ਵੋਟ ਹਾਸਲ ਕੀਤੀ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੈਸ਼ਨਲ ਪਾਰਟੀ ਬਣ ਗਈ ਹੈ ਅਤੇ ਸਾਡੀ ਪਾਰਟੀ ਸਭ ਤੋਂ ਤੇਜੀ ਨਾਲ ਅੱਗੇ ਵਧਣ ਵਾਲੀ ਪਾਰਟੀ ਵੀ ਬਣ ਗਈ ਹੈ।

 

Check Also

ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ

25 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ …