12.6 C
Toronto
Wednesday, October 15, 2025
spot_img
Homeਪੰਜਾਬਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ

ਸ਼ੋ੍ਰਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗਿਆ ਅਸਤੀਫਾ

ਡਾ. ਚੀਮਾ ਬੋਲੇ : ਬਦ ਤੋਂ ਬਦਤਰ ਹੋ ਚੁੱਕੀ ਹੈ ਪੰਜਾਬ ਦੀ ਹਾਲਤ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਤੋਂ ਅੱਜ ਅਸਤੀਫ਼ਾ ਮੰਗ ਲਿਆ। ਉਨ੍ਹਾਂ ਕਿਹਾ ਕਿ ਇਨ੍ਹੀਂ ਦਿਨੀਂ ਪੰਜਾਬ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਭਗਵੰਤ ਮਾਨ ਸਰਕਾਰ ਵਿਚ ਲਾਅ ਐਂਡ ਆਰਡਰ ਲਾਗੂ ਕਰਨ ਵਿਚ ਨਾਕਾਮ ਸਾਬਤ ਹੋਈ ਹੈ। ਡਾ. ਚੀਮਾ ਨੇ ਕਿਹਾ ਕਿ ਲੰਘੀ ਰਾਤ ਸਰਹਾਲੀ ਥਾਣੇ ’ਤੇ ਰਾਕਟ ਲਾਂਚਰ ਨਾਲ ਹਮਲਾ ਹੋਇਆ ਹੈ ਅਤੇ ਇਸ ਤੋਂ ਪਹਿਲਾਂ ਮੁਹਾਲੀ ਸਥਿਤ ਇੰਟੈਲੀਜੈਂਸ ਦੇ ਹੈਡਕੁਆਰਟਰ ’ਤੇ ਆਰਪੀਜੀ ਅਟੈਕ ਹੋਇਆ ਸੀ। ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ, ਸੰਦੀਪ ਅੰਬੀਆਂ ਨੰਗਲ ਇਲਾਵਾ ਲੰਘੇ ਦਿਨੀਂ ਮੋਗਾ ’ਚ ਕੱਪੜਾ ਵਪਾਰੀ ਦਾ ਦਿਨ ਦਿਹਾੜੇ ਕਤਲ ਕੀਤਾ ਗਿਆ ਸੀ। ਪ੍ਰੰਤੂ ਫਿਰ ਜੇਕਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਠੀਕ ਹੋਣ ਦਾਅਵਾ ਕਰਦੀ ਹੈ ਤਾਂ ਪੰਜਾਬ ਦੀ ਜਨਤਾ ਇਸ ’ਤੇ ਵਿਸ਼ਵਾਸ ਨਹੀਂ ਕਰ ਸਕਦੀ। ਡਾ. ਚੀਮਾ ਨੇ ਅੱਗੇ ਕਿਹਾ ਕਿ ਇਕੱਲੇ ਲੁਧਿਆਣਾ ਜ਼ਿਲੇ੍ਹ ਦੇ 50 ਵਪਾਰੀਆਂ ਨੂੰ ਫਿਰੌਤੀ ਲਈ ਧਮਕੀਆਂ ਭਰੇ ਫੋਨ ਆ ਚੁੱਕੇ ਹਨ। ਇਸ ਸਬੰਧੀ ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਵੀ ਪੁਸ਼ਟੀ ਕਰ ਚੁੱਕੀ ਹੈ। ਇਸ ਤੋਂ ਇਲਾਵਾ ਹੋਰ ਕਿੰਨੇ ਲੋਕ ਹੋਣਗੇ ਜੋ ਪੁਲਿਸ ਕੋਲ ਨਾ ਜਾ ਕੇ ਖੁਦ ਹੀ ਸਮਝੌਤੇ ਕਰ ਰਹੇ ਹਨ। ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿਚ ਅਮਨ ਕਾਨੂੰਨ ਰੱਖਣ ਦੇ ਮਾਮਲੇ ਵਿਚ ਬਿਲਕੁਲ ਫੇਲ੍ਹ ਸਾਬਤ ਹੋਈ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

 

RELATED ARTICLES
POPULAR POSTS