Breaking News
Home / ਪੰਜਾਬ / ਸੁਖਬੀਰ ਬਾਦਲ ਨੇ ਮਨੁੱਖੀ ਅਧਿਕਾਰ ਦਿਵਸ ਮੌਕੇ ਮੰਗੀ ਬੰਦੀ ਸਿੰਘਾਂ ਦੀ ਰਿਹਾਈ

ਸੁਖਬੀਰ ਬਾਦਲ ਨੇ ਮਨੁੱਖੀ ਅਧਿਕਾਰ ਦਿਵਸ ਮੌਕੇ ਮੰਗੀ ਬੰਦੀ ਸਿੰਘਾਂ ਦੀ ਰਿਹਾਈ

ਕਿਹਾ : ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਭਾਰਤ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਨੁੱਖੀ ਅਧਿਕਾਰ ਦਿਵਸ ਮੌਕੇ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਅੱਜ ਜਦੋਂ ਦੁਨੀਆ ਮਨੁੱਖੀ ਅਧਿਕਾਰ ਦਿਵਸ ਮਨਾ ਰਹੀ ਹੈ। ਮੈਂ ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦਾ ਹਾਂ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਗਏ ਐਲਾਨ ਮੁਤਾਬਕ ਬੰਦੀ ਸਿੰਘਾਂ ਨੂੰ ਤੁਰੰਤ ਕੀਤਾ ਜਾਵੇ। ਜੇਕਰ ਇਸ ਤਰ੍ਹਾਂ ਨਹੀਂ ਕੀਤਾ ਜਾਂਦਾ ਤਾਂ ਇਸ ਦਿਨ ਨੂੰ ਮਨਾਉਣ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਜਦੋਂ ਮਨੁੱਖੀ ਅਧਿਕਾਰਾਂ ਦੇ ਸਿਧਾਂਤਾਂ ਦਾ ਪ੍ਰਚਾਰ ਕਰਦੇ ਹੋਏ ਬਿਲਕਿਸ ਬਾਨੋ ਦੇ ਬਲਾਤਕਾਰੀਆਂ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ, ਤਾਂ ਭਾਰਤ ਸਰਕਾਰ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਰਿਹਾ ਨਹੀਂ ਕਰ ਸਕਦੀ। ਜਦਕਿ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨ ਵੀ ਕੀਤਾ ਗਿਆ ਸੀ।

 

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …