18.7 C
Toronto
Saturday, August 22, 2026
spot_img
Homeਪੰਜਾਬਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ

ਜਗਮੀਤ ਬਰਾੜ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ6 ਸਾਲਾਂ ਲਈ ਪਾਰਟੀ ’ਚੋਂ ਕੱਢਿਆ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦਿਆਂ ਪਾਰਟੀ ’ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜਗਮੀਤ ਸਿੰਘ ਬਰਾੜ ਨੂੰ ਬਹੁਤ ਵਾਰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਆਨਾ ਕਾਨੀ ਕਰਦੇ ਨਜ਼ਰ ਆ ਰਹੇ ਸਨ। ਇਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਮਲੂਕਾ ਨੇ ਕਿਹਾ ਕਿ ਕਿਸੇ ਨੂੰ ਵੀ ਸ਼੍ਰੋਮਣੀ ਅਕਾਲੀ ਅੰਦਰ ਪਾੜ ਨਹੀਂ ਪਾਉਣ ਦਿੱਤਾ ਜਾਵੇਗਾ ਜਦਕਿ ਜਿਹੜਾ ਵਿਅਕਤੀ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ ਉਸ ਦਾ ਅਕਾਲੀ ਦਲ ’ਚ ਨਿੱਘਾ ਸਵਾਗਤ ਹੈ। ਧਿਆਨ ਰਹੇ ਕਿ ਜਗਮੀਤ ਸਿੰਘ ਬਰਾੜ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣਾ ਸੀ ਪ੍ਰੰਤੂ ਉਹ ਅੱਜ ਵੀ ਪੇਸ਼ ਨਹੀਂ ਹੋਏ, ਜਿਸ ਚਲਦਿਆਂ ਉਨ੍ਹਾਂ ਨੂੰ ਅਕਾਲੀ ਦਲ ਤੋਂ ਬਾਹਰ ਕਰ ਦਿੱਤਾ ਗਿਆ ਹੈ।

 

RELATED ARTICLES
POPULAR POSTS