Breaking News
Home / ਪੰਜਾਬ / ਡੀਜੀਪੀ ਗੌਰਵ ਯਾਦਵ ਨੇ ਸਰਹਾਲੀ ਥਾਣੇ ’ਤੇ ਹੋਏ ਹਮਲੇ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ

ਡੀਜੀਪੀ ਗੌਰਵ ਯਾਦਵ ਨੇ ਸਰਹਾਲੀ ਥਾਣੇ ’ਤੇ ਹੋਏ ਹਮਲੇ ਲਈ ਪਾਕਿਸਤਾਨ ਨੂੰ ਦੱਸਿਆ ਜ਼ਿੰਮੇਵਾਰ

ਕਿਹਾ : ਦੁਸ਼ਮਣ ਦੇਸ਼ ਬੌਖਲਾਇਆ, ਧਿਆਨ ਭਟਕਾਉਣ ਲਈ ਥਾਣੇ ’ਤੇ ਕੀਤਾ ਹਮਲਾ
ਤਰਨ ਤਾਰਨ/ਬਿਊਰੋ ਨਿਊਜ਼ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਸਰਹਾਲੀ ਥਾਣੇ ’ਤੇ ਹੋਏ ਹਮਲੇ ਦਾ ਜਾਇਜਾ ਲੈਣ ਲਈ ਪਹੁੰਚੇ, ਜਿੱਥੇ ਉਨ੍ਹਾਂ ਇਸ ਹਮਲੇ ਲਈ ਗੁਆਂਢੀ ਦੇਸ਼ ਪਾਕਿਸਤਾਨ ਨੂੰ ਜ਼ਿੰਮੇਵਾਰ ਦੱਸਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਜੀਪੀ ਨੇ ਕਿਹਾ ਕਿ ਇਹ ਹਮਲਾ ਲੰਘੀ ਦੇਰ ਰਾਤ ਹੋਇਆ ਅਤੇ ਇਸ ਹਮਲੇ ਨੂੰ ਅੰਜ਼ਾਮ ਦੇਣ ਲਈ ਹਥਿਆਰ ਪਾਕਿਸਤਾਨ ਵਾਲੇ ਪਾਸਿਓਂ ਭੇਜੇ ਗਏ ਸਨ। ਡੀਜੀਪੀ ਨੇ ਕਿਹਾ ਕਿ ਸਾਡੇ ਵੱਲੋਂ ਟੈਕਨੀਕਲੀ ਅਤੇ ਫਾਰੈਂਸੀਕਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਸੀਂ ਲਾਂਚਰ ਵੀ ਰੋਡ ਤੋਂ ਰਿਕਵਰ ਕਰ ਲਿਆ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਹੋਰ ਸਬੂਤ ਇਕੱਠੇ ਕੀਤੇ ਜਾ ਰਹੀ ਹਨ ਅਤੇ ਅਸੀਂ ਇਸ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ਤੋਂ ਪਾਕਿਸਤਾਨ ਦੀਆਂ ਡਰੋਨ ਗਤੀਵਿਧੀਆਂ ਨੂੰ ਨਾਕਾਮ ਕਰਨ ਤੋਂ ਬਾਅਦ ਬੌਖਲਾਏ ਪਾਕਿਸਤਾਨ ਨੇ ਇਹ ਇਸ ਹਮਲੇ ਦੀ ਸਾਜ਼ਿਸ਼ ਰਚੀ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ’ਚ ਯੂਏਪੀਏ ਤਹਿਤ ਪਰਜਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਇਸ ਹਮਲੇ ਦੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਕੁੱਝ ਸ਼ੱਕੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ ਜਿਨ੍ਹਾਂ ਤੋਂ ਪੁੱਛਗਿੱਤ ਕੀਤੀ ਜਾ ਰਹੀ ਹੈ। ਉਥੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …