Breaking News
Home / ਪੰਜਾਬ / ਸੁਖਪਾਲ ਸਿੰਘ ਖਹਿਰਾ ਦਾ ਟਵਿੱਟਰ ਅਕਾਊਂਟ ਹੋਇਆ ਹੈਕ

ਸੁਖਪਾਲ ਸਿੰਘ ਖਹਿਰਾ ਦਾ ਟਵਿੱਟਰ ਅਕਾਊਂਟ ਹੋਇਆ ਹੈਕ

ਭੁਲੱਥ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਖਹਿਰਾ
ਜਲੰਧਰ/ਬਿੳੂਰੋ ਨਿੳੂਜ਼
ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਇਸਦੀ ਜਾਣਕਾਰੀ ਖੁਦ ਖਹਿਰਾ ਨੇ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦਾ ਟਵਿੱਟਰ ਅਕਾਊਂਟ ਹੈਕ ਹੋ ਗਿਆ ਹੈ। ਉਨ੍ਹਾਂ ਨੇ ਫੇਸਬੁੱਕ ’ਤੇ ਪੋਸਟ ਕੀਤਾ ਕਿ ਪਿਆਰੇ ਦੋਸਤੋ, ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹੈ ਕਿ ਜਾਂ ਤਾਂ ਮੇਰਾ ਵੈਰੀਫਾਈਡ ਟਵਿੱਟਰ ਅਕਾਊਂਟ ਕ੍ਰੈਸ਼ ਜਾਂ ਫਿਰ ਹੈਕ ਹੋ ਗਿਆ ਹੈ। ਫਿਲਹਾਲ ਇਸਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਮੇਰੇ ਟਵਿੱਟਰ ਹੈਂਡਲ ਤੋਂ ਕੋਈ ਗਲਤ ਟਵੀਟ ਤਾਂ ਨਹੀਂ ਹੋ ਰਿਹਾ ਹੈ, ਕਿਰਪਾ ਕਰਕੇ ਸਥਿਤੀ ਨੂੰ ਸਮਝੋ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਹਨ ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੇ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਹੈ। ਇਹ ਵੀ ਦੱਸਣਯੋਗ ਹੈ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਸੋਸ਼ਲ ਮੀਡੀਆ ’ਤੇ ਬਹੁਤ ਸਰਗਰਮ ਰਹਿੰਦੇ ਹਨ ਅਤੇ ਉਹ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਚੁੱਕਦੇ ਵੀ ਰਹਿੰਦੇ ਹਨ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …