21.1 C
Toronto
Friday, September 18, 2026
spot_img
Homeਪੰਜਾਬਕੇਂਦਰੀ ਸਿੱਖ ਅਜਾਇਬਘਰ ਵਿਚ ਲੱਗੇਗੀ ਅਮਰੀਕੀ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਦੀ...

ਕੇਂਦਰੀ ਸਿੱਖ ਅਜਾਇਬਘਰ ਵਿਚ ਲੱਗੇਗੀ ਅਮਰੀਕੀ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬਘਰ ਵਿਚ ਲੱਗੇਗੀ ਅਮਰੀਕੀ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਦੀ ਤਸਵੀਰਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ ਵਿਚ 15 ਤੋਂ 31 ਦਸੰਬਰ ਤੱਕ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਕਿਸੇ ਵੀ ਸ਼ਖ਼ਸੀਅਤ ਨੂੰ ਸਿਰੋਪਾਓ ਨਾ ਦੇਣ ਅਤੇ ਗੁਰੂ ਕੇ ਲੰਗਰ ਵਿਚ ਸਾਦਾ ਲੰਗਰ ਬਨਾਉਣ ਤੇ ਵਰਤਾਉਣ ਦਾ ਫ਼ੈਸਲਾ ਕੀਤਾ ਹੈ। ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਨਾਲ ਸੰਬੰਧਤ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਤਿਆਰ ਕਰਵਾਏ ਜਾਣਗੇ। ਧਾਮੀ ਹੋਰਾਂ ਇਹ ਵੀ ਜਾਣਕਾਰੀ ਦਿੱਤੀ ਕਿ ਅਮਰੀਕਾ ਦੇ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਜੋ ਬੀਤੇ ਦਿਨੀਂ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈ ਜਾਵੇਗੀ।

 

RELATED ARTICLES
POPULAR POSTS