ਇਸਲਾਮਾਬਾਦ: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਕਥਿਤ ਭ੍ਰਿਸ਼ਟਾਚਾਰ ਅਤੇ ਵਿਦੇਸ਼ਾਂ ਵਿਚ ਗੈਰਕਾਨੂੰਨੀ ਤੌਰ ‘ਤੇ ਜਾਇਦਾਦ ਰੱਖਣ ਨੂੰ ਲੈ ਕੇ ਉਨ੍ਹਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ‘ਤੇ ਕਾਰਵਾਈ ਕਰਦਿਆਂ ਪਨਾਮਾ ਪੇਪਰਜ਼ ਲੀਕ ਮਾਮਲੇ ਵਿਚ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਤਹਿਰੀਕ ਏ-ਇਨਸਾਫ ਦੇ ਇਮਰਾਨ ਖਾਨ ਸਮੇਤ ਕਈ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਜਿਨ੍ਹਾਂ ਵਿਚ ਪਨਾਮਾ ਪੇਪਰਜ਼ ਲੀਕ ਹੋਣ ਜਿਨ੍ਹਾਂ ਤੋਂ ਨਵਾਜ਼ ਸ਼ਰੀਫ਼ ਦੇ ਪਰਿਵਾਰ ਦੀ ਬਰਤਾਨੀਆ ਵਿਚ ਜਾਇਦਾਦ ਹੋਣ ਦਾ ਪਤਾ ਲੱਗਾ ਹੈ ਪਿੱਛੋਂ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਗੈਰਕਾਨੂੰਨੀ ਤਰੀਕੇ ਨਾਲ ਪੈਸਾ ਵਿਦੇਸ਼ਾਂ ਵਿਚ ਲਿਜਾਣ ਦਾ ਦੋਸ਼ ਲਾਇਆ ਹੈ। ਨਵਾਜ਼ ਸ਼ਰੀਫ਼ ਤੋਂ ਇਲਾਵਾ ਉਨ੍ਹਾਂ ਦੀ ਪੁੱਤਰੀ ਮਰੀਅਮ, ਪੁੱਤਰਾਨ ਹਸਨ ਤੇ ਹੁਸੈਨ, ਦਾਮਾਦ ਮੁਹੰਮਦ ਸਫਦਰ, ਵਿਤ ਮੰਤਰੀ ਇਸ਼ਾਕ ਡਾਰ, ਫੈਡਰਲ ਜਾਂਚ ਏਜੰਸੀ ਦੀ ਮੁਖੀ, ਫੈਡਰਲ ਰੈਵੀਨਿਊ ਬੋਰਡ ਦੇ ਚੇਅਰਮੈਨ ਅਤੇ ਅਟਾਰਨੀ ਜਨਰਲ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਮੁਢਲੀ ਸੁਣਵਾਈ ਪਿੱਛੋਂ ਚੀਫ ਜਸਟਿਸ ਅਨਵਰ ਜ਼ਹੀਰ ਜਮਾਲੀ, ਜਸਟਿਸ ਇਜਾਜ਼ੁਲ ਅਹਿਸਾਨ ਅਤੇ ਜਸਟਿਸ ਖਿਲਜੀ ਆਰਿਫ ਹੁਸੈਨ ‘ਤੇ ਆਧਾਰਤ ਤਿੰਨ ਜੱਜਾਂ ਦੇ ਬੈਂਚ ਨੇ ਮਾਮਲਾ ਦੋ ਹਫਤਿਆਂ ਲਈ ਅੱਗੇ ਪਾ ਦਿੱਤਾ। ਕ੍ਰਿਕਟ ਖਿਡਾਰੀ ਤੋਂ ਸਿਆਸਤਦਾਨ ਬਣੇ ਖਾਨ ਜਿਹੜੇ ਨਵਾਜ਼ ਸ਼ਰੀਫ਼ ਖਿਲਾਫ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਅਗਵਾਈ ਕਰ ਰਹੇ ਹਨ ਵੀ ਅਦਾਲਤ ਵਿਚ ਮੌਜੂਦ ਸਨ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …