Breaking News
Home / ਪੰਜਾਬ / ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮਿਸ਼ਨ 100 ਫੀਸਦੀ ਤਹਿਤ ਚੁੱਕਿਆ ਵੱਡਾ ਕਦਮ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮਿਸ਼ਨ 100 ਫੀਸਦੀ ਤਹਿਤ ਚੁੱਕਿਆ ਵੱਡਾ ਕਦਮ

ਫੀਲਡ ’ਚ ਕੰਮ ਕਰਦੇ ਅਧਿਆਪਕਾਂ ਨੂੰ ਤੁਰੰਤ ਲੋੜਵੰਦ ਸਕੂਲਾਂ ’ਚ ਤਾਇਨਾਤ ਕਰਨ ਦੇ ਦਿੱਤੇ ਹੁਕਮ
ਲੁਧਿਆਣਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲੀ ਸਿੱਖਿਆ ’ਚ ਕ੍ਰਾਂਤੀ ਲਿਆਉਣ ਲਈ ‘ਮਿਸ਼ਨ 100 ਫੀਸਦੀ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ, ਫੀਲਡ ’ਚ ਕੰਮ ਕਰਨ ਵਾਲੇ ਸਾਇੰਸ, ਗਣਿਤ ਅਤੇ ਅੰਗਰੇਜ਼ੀ ਵਿਸ਼ਿਆਂ ਦੇ ਅਧਿਆਪਕਾਂ ਨੂੰ ਤੁਰੰਤ ਲੋੜਵੰਦ ਸਕੂਲਾਂ ’ਚ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਅਨੁਸਾਰ ਮੌਜੂਦਾ ਸਮੇਂ ’ਚ ਉਪਰੋਕਤ ਵਿਸ਼ਿਆਂ ਨਾਲ ਸਬੰਧਤ 680 ਅਧਿਆਪਕ ਬਤੌਰ ਮੈਂਟਰ ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ’ਚ ਪੜ੍ਹਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਹਨ। ਬੈਂਸ ਅਨੁਸਾਰ ਮਿਸ਼ਨ-100 ਫੀਸਦੀ ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ, ਸਗੋਂ ਸਿੱਖਿਆ ਦੇ ਮਿਆਰ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ’ਚ ਵਾਧਾ ਕਰਨਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਕੁਝ ਜ਼ਿਲ੍ਹਿਆਂ ਤੋਂ ਰਿਪੋਰਟਾਂ ਮਿਲੀਆਂ ਸਨ ਕਿ ਇਹ ਤਾਇਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਜਿਸ ਸਬੰਧੀ ਹੁਣ ਸਪੱਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿਚ ਕੋਈ ਵੀ ਮੈਂਟਰ ਤਾਇਨਾਤ ਨਾ ਕੀਤਾ ਜਾਵੇ ਪਰ ਸਿੰਗਲ ਟੀਚਰ ਮਿਡਲ ਸਕੂਲ ਵਿਚ ਸਿਰਫ਼ ਇਕ ਮੈਂਟਰ ਤਾਇਨਾਤ ਕੀਤਾ ਜਾ ਸਕਦਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …