ਧਾਲੀਵਾਲ ਨੇ ਕਿਹਾ, ਪਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ 16, 19, 23, 26 ਅਤੇ 30 ਦਸੰਬਰ ਨੂੰ ‘ਪਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਹ ਪ੍ਰੋਗਰਾਮ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮਿ੍ਰਤਸਰ ਵਿਚ ਕਰਵਾਏ ਜਾਣੇ ਹਨ। ਇਸ ਸਬੰਧੀ ਪੰਜਾਬ ਸਰਕਾਰ ਦੇ ਐਨ. ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ‘ਪਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਸਮਰੱਥ ਅਧਿਕਾਰੀਆਂ ਵੱਲੋਂ ਪਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸੇ ਦੌਰਾਨ ਧਾਲੀਵਾਲ ਹੋਰਾਂ ਦੱਸਿਆ ਕਿ ਪੰਜਾਬ ਵਿਚ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਛੁਡਾਉਣ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਦੱਸਣਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਹੋਰਾਂ ਕੋਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰਾਲਾ ਵੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …