Breaking News
Home / ਭਾਰਤ / ਬਿਹਾਰ ਵਿਧਾਨ ਸਭਾ ’ਚ ਗੂੰਜਿਆ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ

ਬਿਹਾਰ ਵਿਧਾਨ ਸਭਾ ’ਚ ਗੂੰਜਿਆ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮੁੱਦਾ

ਭੜਕੇ ਨੀਤਿਸ਼ ਕੁਮਾਰ ਨੇ ਭਾਜਪਾ ਵਿਧਾਇਕਾਂ ਨੂੰ ਕਿਹਾ ਚੁੱਪ ਕਰ ਜਾਓ
ਪਟਨਾ/ਬਿਊਰੋ ਨਿਊਜ਼ : ਬਿਹਾਰ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੌਰਾਨ ਛਪਰਾ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ 11 ਮੌਤਾਂ ਦਾ ਮੁੱਦਾ ਅੱਜ ਖੂਬ ਗੂੰਜਿਆ। ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਨੇ ਇਨ੍ਹਾਂ ਮੌਤਾਂ ਲਈ ਮੁੱਖ ਮੰਤਰੀ ਨੀਤਿਸ਼ ਕੁਮਾਰ ਨੂੰ ਜ਼ਿੰਮੇਵਾਰ ਦੱਸਿਆ। ਭਾਜਪਾ ਵਿਧਾਇਕਾਂ ਨੇ ਸਦਨ ਦੇ ਅੰਦਰ ਅਤੇ ਬਾਹਰ ਨੀਤਿਸ਼ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਵਿਰੋਧੀ ਧਿਰ ਦੇ ਹੰਗਾਮੇ ਨੂੰ ਦੇਖ ਕੇ ਮੁੱਖ ਮੰਤਰੀ ਨੀਤਿਸ਼ ਕੁਮਾਰ ਆਪਾ ਖੋ ਬੈਠੇ। ਗੁੱਸੇ ’ਚ ਆਏ ਮੁੱਖ ਮੰਤਰੀ ਨੇ ਭਾਜਪਾ ਨੂੰ ਵਿਧਾਇਕਾਂ ਵੱਲ ਇਸ਼ਾਰਾ ਕੀਤਾ ਅਤੇ ਕਿਹਾ-ਕੀ ਹੋ ਗਿਆ, ਚੁੱਪ ਹੋ ਜਾਓ। ਨੀਤਿਸ਼ ਕਮਾਰ ਦੇ ਇਸ ਤਰ੍ਹਾਂ ਦੇ ਵਿਵਹਾਰ ਤੋਂ ਭਾਜਪਾ ਵਿਧਾਇਕ ਨਾਰਾਜ਼ ਹੋ ਗਏ ਅਤੇ ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਹੰਗਾਮੇ ਦੇ ਚਲਦਿਆਂ ਸਦਨ ਦੀ ਕਾਰਵਾਈ ਨੂੰ ਕੁਝ ਦੇਰ ਲਈ ਮੁਲਤਵੀ ਕਰ ਦਿੱਤਾ ਗਿਆ। ਸਦਨ ਦੀ ਕਾਰਵਾਈ ਮੁੜ ਸ਼ੁਰੂ ਹੁੰਦਿਆਂ ਹੀ ਭਾਜਪਾ ਵਿਧਾਇਕ ਮੁਆਫ਼ੀ ਵਾਲੀ ਗੱਲ ’ਤੇ ਫਿਰ ਅੜ ਗਏ। ਵੇਲ ’ਚ ਆ ਕੇ ਭਾਜਪਾ ਵਿਧਾਇਕ ਹੰਗਾਮਾ ਕਰਨ ਲੱਗੇ ਅਤੇ ਤਾੜੀ ਵਜਾਉਂਦੇ ਹੋਏ ਮੁੱਖ ਮੰਤਰੀ ਮੁਆਫ਼ੀ ਮੰਗੋ, ਨੀਤਿਸ਼ ਕੁਮਾਰ ਹੋਸ਼ ’ਚ ਆਓ ਦੇ ਨਾਅਰੇ ਲਗਾਉਂਦੇ ਰਹੇ ਅਤੇ ਸਦਨ ’ਚ ਹੰਗਾਮਾ ਹੰੁਦਾ ਰਿਹਾ।

 

Check Also

ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ

ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ …