Breaking News
Home / ਪੰਜਾਬ / ਐਡਵੋਕੇਟ ਧਾਮੀ ਨੇ ਪਾਕਿਸਤਾਨੀ ਸੁਪਰੀਮ ਕੋਰਟ ਦੀ ਕੀਤੀ ਸ਼ਲਾਘਾ

ਐਡਵੋਕੇਟ ਧਾਮੀ ਨੇ ਪਾਕਿਸਤਾਨੀ ਸੁਪਰੀਮ ਕੋਰਟ ਦੀ ਕੀਤੀ ਸ਼ਲਾਘਾ

ਕਿਹਾ : ਪਾਕਿਸਤਾਨ ’ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣਾ ਮਾਣ ਵਾਲੀ ਗੱਲ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਅੰਦਰ ਮਰਦਮਸ਼ੁਮਾਰੀ ਦੇ ਫਾਰਮ ’ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨ ਦਾ ਸਵਾਗਤ ਕਰਦਿਆਂ ਪਾਕਿਸਤਾਨੀ ਸੁਪਰੀਮ ਕੋਰਟ ਦੀ ਸ਼ਲਾਘਾ ਕੀਤੀ ਹੈ। ਐਡਵੋਕੇਟ ਧਾਮੀ ਨੇ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਲੰਮੇ ਅਰਸੇ ਬਾਅਦ ਮਾਨਤਾ ਮਿਲਣਾ ਪੂਰੀ ਕੌਮ ਲਈ ਖ਼ੁਸ਼ੀ ਵਾਲੀ ਗੱਲ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵੱਖਰੀ ਕੌਮ ਵਜੋਂ ਮਾਨਤਾ ਮਿਲਣ ਤੋਂ ਬਾਅਦ ਪਾਕਿਸਤਾਨ ’ਚ ਵੱਸਦੇ ਸਿੱਖਾਂ ਨੂੰ ਵੱਖ-ਵੱਖ ਥਾਵਾਂ ’ਤੇ ਪ੍ਰਤੀਨਿਧਤਾ ਕਰਨ ਲਈ ਫ਼ਾਇਦਾ ਮਿਲੇਗਾ ਅਤੇ ਦੇਸ਼ ਅੰਦਰ ਸਿੱਖਾਂ ਦੇ ਸਹੀ ਅੰਕੜੇ ਬਾਰੇ ਵੀ ਜਾਣਕਾਰੀ ਮਿਲੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਅੱਗੇ ਕਿਹਾ ਕਿ ਪੂਰੀ ਦੁਨੀਆ ਵਿਚ ਸਿੱਖਾਂ ਨੇ ਆਪਣੀ ਵੱਖਰੀ ਪਛਾਣ ਨਾਲ ਵੱਡੇ-ਵੱਡੇ ਮੁਕਾਮ ਹਾਸਲ ਕੀਤੇ ਹਨ ਅਤੇ ਸਿੱਖਾਂ ਨੂੰ ਉਨ੍ਹਾਂ ਦੀ ਪਛਾਣ ਸਮੇਤ ਹਰ ਦੇਸ਼ ਨੂੰ ਪ੍ਰਵਾਨ ਕਰਨਾ ਜ਼ਰੂਰੀ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪਾਕਿਸਤਾਨ ਵਿਚ ਸਿੱਖਾਂ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਵੱਲੋਂ ਵੱਖਰੀ ਪਛਾਣ ਦੇਣ ਦਾ ਫੈਸਲਾ ਸੁਣਾਇਆ ਗਿਆ ਸੀ। ਹੁਣ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਇਕ ਵੱਖਰੀ ਕੌਮ ਵਜੋਂ ਮੰਨਿਆ ਤਾਂ ਜਾਵੇਗਾ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਬਡਰੁੱਖਾਂ ਪਹੁੰਚ ਦਿੱਤੀ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ

ਸ਼ੋ੍ਰਮਣੀ ਅਕਾਲੀ ਦਲ ’ਤੇ ਵੀ ਕਸਿਆ ਤੰਜ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅੱਜ …