ਕਿਹਾ : ਸੀਐਮ ਦਾ ਮਤਲਬ ਚੀਫ਼ ਮਨਿਸਟਰ ਹੁੰਦਾ ਹੈ ਕਮੇਡੀ ਮੈਨ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੱਲ ਰਹੇ ਵਿਵਾਦ ਨੂੰ ਲੈ ਕੇ ਵੱਡਾ ਸਿਆਸੀ ਹਮਲਾ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸੀ ਐਮ ਦਾ ਮਤਲਬ ਚੀਫ਼ ਮਨਿਸਟਰ ਹੁੰਦਾ ਹੈ ਕਮੇਡੀ ਮੈਨ ਨਹੀਂ ਅਤੇ ਇਸ ਗੱਲ ਨੂੰ ਚੰਗੀ ਤਰ੍ਹਾਂ ਸਮਝੋ ਲੈਣ ਮੁੱਖ ਮੰਤਰੀ ਭਗਵੰਤ ਮਾਨ। ਧਿਆਨ ਰਹੇ ਕਿ ਇਨ੍ਹੀਂ ਦਿਨੀਂ ਚੰਡੀਗੜ੍ਹ ਦੇ ਐਸ ਐਸ ਪੀ ਦੀ ਤਾਇਨਾਤੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਲੰਘੇ ਦਿਨੀਂ ਪੰਜਾਬ ਦੇ ਰਾਜਪਾਲ ਨੇ ਯੂਟੀ ਦੇ ਐਸ ਐਸ ਪੀ ਕੁਲਦੀਪ ਸਿੰਘ ਚਾਹਲ ਨੂੰ ਅਹੁਦੇ ਤੋਂ ਹਟਾ ਕੇ ਉਨ੍ਹਾਂ ਦੀ ਜਗ੍ਹਾ ਹਰਿਆਣਾ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਇਸ ਅਹੁਦੇ ਦਾ ਵਾਧੂ ਚਾਰਜ ਦੇ ਦਿੱਤਾ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਤਰਾਜ ਪ੍ਰਗਟਾਇਆ ਗਿਆ ਸੀ। ਰਾਜਪਾਲ ਨਾਲ ਸਬੰਧਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਸਬੰਧ ਬਿਲਕੁਲ ਸੁਖਾਵੇਂ ਹਨ ਅਤੇ ਅਸੀਂ ਸੰਵਿਧਾਨਿਕ ਨੀਤੀਆਂ ਅਨੁਸਾਰ ਚੱਲ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਦੇ ਐਸਐਸਪੀ ਦੀ ਪੋਸਟ ਲਈ ਰਾਜਪਾਲ ਨੂੰ ਪੈਨਲ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਚੰਡੀਗੜ੍ਹ ’ਚ ਪੰਜਾਬ ਕੇਡਰ ਦਾ ਐਸ ਐਸ ਪੀ ਮੁੜ ਤੋਂ ਤਾਇਨਾਤ ਕੀਤਾ ਜਾਵੇਗਾ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …