Breaking News
Home / ਭਾਰਤ / ਬਿਹਾਰ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ 32 ਹੋਈ

ਬਿਹਾਰ ’ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਗਿਣਤੀ 32 ਹੋਈ

ਨਿਤੀਸ਼ ਕੁਮਾਰ ਨੇ ਕਿਹਾ, ਜੋ ਪੀਏਗਾ ਉਹ ਮਰੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਦੇ ਜ਼ਿਲ੍ਹਾ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ 32 ਤੱਕ ਪਹੁੰਚ ਗਈ ਹੈ ਅਤੇ 30 ਵਿਅਕਤੀਆਂ ਦਾ ਇਲਾਜ ਵੀ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਮੌਤਾਂ ਦਾ ਅੰਕੜਾ ਹੋਰ ਵੀ ਵਧ ਸਕਦਾ ਹੈ। ਜਿਸ ਮਸ਼ਰਕ ਇਲਾਕੇ ਵਿਚ ਇਹ ਘਟਨਾ ਵਾਪਰੀ ਹੈ, ਉਥੋਂ ਦੇ ਥਾਣੇਦਾਰ ਆਰ. ਮਿਸ਼ਰਾ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਂਚ ਲਈ ਐਸ.ਆਈ.ਟੀ. ਵੀ ਬਣਾ ਦਿੱਤੀ ਗਈ ਹੈ ਅਤੇ 20 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸੇ ਦੌਰਾਨ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਕਹਿਣਾ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਤਾਂ ਸ਼ੁਰੂ ਤੋਂ ਹੀ ਲੋਕ ਮਰਦੇ ਹਨ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਤਾਂ ਹੋਰ ਸੂਬਿਆਂ ’ਚ ਵੀ ਮੌਤਾਂ ਹੁੰਦੀਆਂ ਹਨ। ਨਿਤੀਸ਼ ਕੁਮਾਰ ਦਾ ਕਹਿਣਾ ਸੀ ਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ, ਕਿਉਂਕਿ ਜਦੋਂ ਸ਼ਰਾਬ ਬੰਦੀ ਹੈ ਤਾਂ ਘਟੀਆ ਸ਼ਰਾਬ ਮਿਲੇਗੀ ਹੀ। ਨਿਤੀਸ਼ ਨੇ ਇਥੋਂ ਤੱਕ ਵੀ ਕਹਿ ਦਿੱਤਾ ਕਿ, ਜੋ ਸ਼ਰਾਬ ਪੀਏਗਾ ਉਹ ਮਰੇਗਾ ਹੀ।

 

Check Also

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਸੌਂਪ ਦਿੱਤੇ ਅਤੇ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ। ਸੰਤ ਸੀਚੇਵਾਲ ਨੇ ਕਿਹਾ ਕਿ ਕਿਸਾਨ ਅਤੇ ਮਜ਼ਦੂਰ ਸੰਗਠਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਸੰਗਠਨਾਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ’ਚ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਜੋ ਪੰਜਾਬ ਅਤੇ ਦੇਸ਼ ਦੇ ਹਿਤ ’ਚ ਹਨ। ਉਨ੍ਹਾਂ ਆਪਣੇ ਪੱਤਰ ’ਚ ਕਿਹਾ ਕਿ ਡੇਖ ਸਾਲ ਤੱਕ ਚਲੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜੋ ਮੰਗਾਂ ਮੰਨੀਆਂ ਸਨ ਉਨ੍ਹਾਂ ਨੂੰ ਹੁਣ ਤੱਕ ਲਾਗੂ ਨਹੀਂ ਕੀਤਾ ਗਿਆ। ਜਿਸ ਦੇ ਚਲਦਿਆਂ ਕਿਸਾਨ ਅਤੇ ਮਜ਼ਦੂਰ ਫਿਰ ਤੋਂ ਸੰਘਰਸ਼ ਕਰ ਰਹੇ ਸਨ। ਸੰਤ ਸੀਚੇਵਾਲ ਨੇ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਪੀਲ ਕੀਤੀ ਕਿ ਕਿਸਾਨਾਂ ਨੂੰ ਸੜਕਾਂ ’ਤੇ ਰੋਕਿਆ ਨਾ ਜਾਵੇ ਬਲਕਿ ਉਨ੍ਹਾਂ ਦੇ ਲਈ ਖੇਤਾਂ ’ਚ ਕੰਮ ਕਰਨ ਦਾ ਮਾਹੌਲ ਬਣਾਇਆ ਜਾਵੇ।

ਕਿਸਾਨ ਸੰਗਠਨਾਂ ਵੱਲੋਂ ਸੌਂਪੇ ਮੰਗ ਪੱਤਰ ਖੇਤੀ ਮੰਤਰੀ ਚੌਹਾਨ ਨੂੰ ਸੌਂਪੇ ਨਵੀਂ ਦਿੱਲੀ/ਬਿਊਰੋ ਨਿਊਜ਼ : …