15 ਜਨਵਰੀ ਤੱਕ ਪੰਜਾਬ ਦੇ ਟੋਲ ਪਲਾਜ਼ੇ ਰਹਿਣਗੇ ਟੋਲ ਮੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਸਮੁੱਚੇ ਪੰਜਾਬ ਦੇ ਟੋਲ ਪਲਾਜ਼ਿਆਂ ’ਤੇ ਕਿਸਾਨਾਂ ਦੇ ਕੇਂਦਰ ਅਤੇ ਰਾਜ ਸਰਕਾਰ ਖਿਲਾਫ਼ ਧਰਨੇ ਸ਼ੁਰੂ ਹੋ ਗਏ ਹਨ। ਜਿਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਨੂੰ 15 ਜਨਵਰੀ ਤੱਕ ਟੋਲ ਮੁਕਤ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਕਿ ਜੇਕਰ ਕੇਂਦਰ ਅਤੇ ਸੂਬਾ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ 15 ਜਨਵਰੀ ਤੱਕ ਲਾਗੂ ਨਾ ਕੀਤਾ ਗਿਆ ਤਾਂ ਫਿਰ ਸੰਘਰਸ਼ ਹੋਰ ਤਿੱਖਾ ਕੀਤਾ ਜਵੇਗਾ। ਉਧਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਟੋਲ ਪਲਾਜ਼ੇ ’ਤੇ ਸਥਿਤੀ ਉਦੋਂ ਤਣਾਅ ਪੂਰਨ ਹੋ ਗਈ ਜਦੋਂ ਕਿਸਾਨ ਜਥੇਬੰਦੀਆਂ ਇਸ ਟੋਲ ਪਲਾਜ਼ੇ ’ਤੇ ਇਸ ਨੂੰ 1 ਮਹੀਨੇ ਲਈ ਟੋਲ ਮੁਕਤ ਕਰਨ ਲਈ ਪਹੁੰਚੀਆਂ ਪ੍ਰੰਤੂ ਟੋਲ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਟੋਲ ਬੰਦ ਹੁੰਦਾ ਹੈ ਤਾਂ ਉਹ ਬੇਰੁਜ਼ਗਾਰ ਹੋ ਜਾਣਗੇ, ਜਿਸ ਦੇ ਚਲਦਿਆਂ ਕਿਸਾਨਾਂ ਅਤੇ ਟੋਲ ਕਰਮਚਾਰੀਆਂ ਦਰਮਿਆਨ ਧੱਕਾ-ਮੁੱਕੀ ਵੀ ਹੋਈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਟੋਲ ਪਲਾਜ਼ਾ ਲਾਚੋਵਾਲ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਇਸ ਟੋਲ ਪਲਾਜ਼ੇ ਨੂੰ ਟੋਲ ਮੁਕਤ ਕੀਤਾ ਕਿਉਂਕਿ ਇਸ ਟੋਲ ਪਲਾਜ਼ੇ ਦੀ ਮਿਆਦ ਲੰਘੀ ਦੇਰ ਰਾਤ ਖਤਮ ਹੋ ਗਈ ਸੀ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …