Breaking News
Home / ਹਫ਼ਤਾਵਾਰੀ ਫੇਰੀ / ਕਾਂਗਰਸ ਦੀ ‘ਭਾਰਤ ਜੋੜੇ ਯਾਤਰਾ’ ਅਗਲੇ ਮਹੀਨੇ ਪਹੁੰਚੇਗੀ ਪੰਜਾਬ

ਕਾਂਗਰਸ ਦੀ ‘ਭਾਰਤ ਜੋੜੇ ਯਾਤਰਾ’ ਅਗਲੇ ਮਹੀਨੇ ਪਹੁੰਚੇਗੀ ਪੰਜਾਬ

ਰਾਜਾ ਵੜਿੰਗ ਨੇ ਸਾਰਿਆਂ ਨੂੰ ਯਾਤਰਾ ‘ਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਯਾਨੀ ਕੇ ਜਨਵਰੀ ਵਿਚ ਪੰਜਾਬ ਪੁੱਜੇਗੀ। ਇਹ ਯਾਤਰਾ 10 ਦਿਨ ਪੰਜਾਬ ਵਿਚ ਰਹੇਗੀ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪਾਰਟੀ ਦੇ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਜੇਇੰਦਰ ਸਿੰਗਲਾ ਦੀ ਹਾਜ਼ਰੀ ਵਿੱਚ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਯਾਤਰਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਭਾਰਤ ਦੇ ਵਿਚਾਰਾਂ ਦੀ ਰੱਖਿਆ ਕਰਨਾ ਹੈ। ਯਾਤਰਾ ਵਿੱਚ ਹਿੱਸਾ ਲੈਣ ਵਾਲੇ ਅਤੇ ਇਸ ਨਾਲ ਜੁੜੇ ਰਹਿਣ ਦੀ ਇੱਛਾ ਰੱਖਣ ਵਾਲਿਆਂ ਲਈ ਪਾਰਟੀ ਵੱਲੋਂ ਇੱਕ ਟੋਲ-ਫ੍ਰੀ ਨੰਬਰ ਵੀ ਜਾਰੀ ਕੀਤਾ ਗਿਆ ਹੈ।
ਵੜਿੰਗ ਨੇ ਕਿਹਾ ਕਿ ਯਾਤਰਾ ਲਈ ਦੋ ਬਦਲਵੇਂ ਰੂਟਾਂ ਦੀ ਯੋਜਨਾ ਬਣਾਈ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਆਉਣ ਵਾਲੇ ਦਿਨਾਂ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ਭਾਰਤ ਜੋੜੇ ਯਾਤਰਾ ਨੂੰ 100 ਦਿਨ ਹੋਣ ਵਾਲੇ ਹਨ ਅਤੇ ਇਹ 26 ਜਨਵਰੀ ਨੂੰ ਕਸ਼ਮੀਰ ਵਿੱਚ ਸਮਾਪਤ ਹੋਵੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਯਾਤਰਾ ਵਿੱਚ ਪੰਜਾਬ ਵਾਸੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਅਤੇ ਇਹ ਯਾਤਰਾ ਸ਼ਾਨਦਾਰ ਢੰਗ ਨਾਲ ਸਫਲ ਹੋਵੇਗੀ।

 

Check Also

‘ਆਪ’ ਦੇ ਦੋਵੇਂ ਮੁੱਖ ਮੰਤਰੀ ਗਏ ਨਵੇਂ ਘਰ

ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ‘ਚੋਂ ਗ੍ਰਿਫ਼ਤਾਰ ਕਰ, ਰਿਮਾਂਡ ‘ਤੇ ਲੈ ਸੀਬੀਆਈ ਲੈ ਗਈ ਆਪਣੇ …