-3.5 C
Toronto
Thursday, January 22, 2026
spot_img
Homeਭਾਰਤਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ

ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ

ਸ਼ਿਮਲਾ : ਚੌਥੀ ਵਾਰ ਕਾਂਗਰਸ ਵਿਧਾਇਕ ਬਣੇ, ਇਕ ਬੱਸ ਡਰਾਈਵਰ ਦੇ ਪੁੱਤਰ, ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਸ਼ਿਮਲਾ ‘ਚ ਹੋਏ ਇਕ ਸਮਾਰੋਹ ਦੌਰਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿਚ ਹਿਮਾਚਲ ਪ੍ਰਦੇਸ਼ ਦੇ 15ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੇ 58 ਸਾਲਾ ਸੁੱਖੂ ਅਤੇ ਮੁਕੇਸ਼ ਅਗਨੀਹੋਤਰੀ (60), ਜੋ ਕਿ ਸੂਬੇ ਦੇ ਪਹਿਲੇ ਉਪ ਮੁੱਖ ਮੰਤਰੀ ਹੋਣਗੇ, ਨੂੰ ਸਹੁੰ ਚੁਕਾਈ। ਜ਼ਮੀਨੀ ਪੱਧਰ ਦੇ ਆਗੂ ਸੁੱਖੂ ਦੀ ਤਰੱਕੀ ਸੂਬਾ ਕਾਂਗਰਸ ਵਿਚ ਇਕ ਪੀੜ੍ਹੀ ਦੇ ਬਦਲਾਅ ਦੀ ਪ੍ਰਤੀਕ ਹੈ। ਸਹੁੰ ਚੁੱਕ ਸਮਾਰੋਹ ਦੌਰਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਈ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਸੁੱਖੂ ਦਾ ਪਰਿਵਾਰ, ਉਨ੍ਹਾਂ ਦੀ ਮਾਤਾ, ਪਤਨੀ ਅਤੇ ਬੇਟੀ ਹਾਜ਼ਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁੱਖੂ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਅਤੇ ਹਿਮਾਚਲ ਪ੍ਰਦੇਸ਼ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਹੈ।

 

RELATED ARTICLES
POPULAR POSTS