Breaking News
Home / ਦੁਨੀਆ / ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀਆਂ ਮੁਸ਼ਕਲਾਂ ਵਧੀਆਂ

ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀਆਂ ਮੁਸ਼ਕਲਾਂ ਵਧੀਆਂ

ਲੰਦਨ : ਭਾਰਤ ਤੋਂ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਹੁਣ ਆਪਣੀ ਸਪੁਰਦਗੀ ਖਿਲਾਫ਼ ਬ੍ਰਿਟਿਸ਼ ਸੁਪਰੀਮ ਕੋਰਟ ਵਿਚ ਨਹੀਂ ਜਾ ਸਕੇਗਾ, ਜਿਸ ਦੇ ਚਲਦਿਆਂ ਉਸ ਦੀਆਂ ਮੁਸ਼ਕਿਲ ਵਧ ਗਈਆਂ ਹਨ। ਅੱਜ ਵੀਰਵਾਰ ਨੂੰ ਲੰਦਨ ਹਾਈ ਕੋਰਟ ਨੇ ਨੀਰਵ ਮੋਦੀ ਨੂੰ ਸੁਪਰੀਮ ਕੋਰਟ ‘ਚ ਅਪੀਲ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜਦਕਿ ਨੀਰਵ ਮੋਦੀ ਦੀ ਭਾਰਤ ਨੂੰ ਸਪੁਰਦਗੀ ਦਾ ਹੁਕਮ ਵੀ ਲੰਦਨ ਹਾਈ ਕੋਰਟ ਵੱਲੋਂ ਹੀ ਸੁਣਾਇਆ ਗਿਆ ਸੀ। ਜਿਸ ਦੇ ਖਿਲਾਫ਼ ਉਹ ਬ੍ਰਿਟਿਸ਼ ਸੁਪਰੀਮ ਕੋਰਟ ਜਾਣਾ ਚਾਹੁੰਦਾ ਸੀ ਪ੍ਰੰਤੂ ਅਰਜੀ ਖਾਰਜ ਹੋਣ ਤੋਂ ਬਾਅਦ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਹੋਰ ਸੁਖਾਲੀ ਹੋ ਜਾਵੇਗੀ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਦੋ ਜੱਜਾਂ ਦੀ ਬੈਂਚ ਨੇ ਨੀਰਵ ਮੋਦੀ ਦੀ ਉਸ ਅਪੀਲ ਨੂੰ ਖਾਰਜ ਕਰ ਦਿੱਤਾ ਜਿਸ ‘ਚ ਉਸ ਨੇ ਭਾਰਤ ਨੂੰ ਸਪੁਰਦ ਕਰਨ ਦੇ ਖਿਲਾਫ਼ ਅਪੀਲ ਕੀਤੀ ਸੀ। ਆਪਣੀ ਅਪੀਲ ‘ਚ ਨੀਰਵ ਮੋਦੀ ਨੇ ਖਰਾਬ ਦਿਮਾਗੀ ਹਾਲਤ ਦਾ ਹਵਾਲਾ ਦਿੰਦੇ ਹੋਏ ਖੁਦ ਨੂੰ ਭਾਰਤ ਨਾ ਭੇਜਣ ਦੀ ਅਪੀਲ ਕੀਤੀ ਸੀ।

Check Also

ਪਾਕਿਸਤਾਨ ਦੇ ਸ਼ਹਿਰ ਲਾਹੌਰ ਅਤੇ ਮੁਲਤਾਨ ’ਚ ਲੱਗਿਆ ਲਾਕਡਾਊਨ

ਵਧੇ ਹਵਾ ਪ੍ਰਦੂਸ਼ਣ ਕਾਰਨ ਪਾਕਿਸਤਾਨ ਸਰਕਾਰ ਨੇ ਲਿਆ ਫੈਸਲਾ ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਪਿਛਲੇ …