18.6 C
Toronto
Friday, October 2, 2026
spot_img
Homeਪੰਜਾਬਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ 'ਚ ਸ਼ਾਮਲ

ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ ‘ਚ ਸ਼ਾਮਲ

ਦੋਆਬੇ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਅਕਾਲੀ ਦਲ ‘ਚ ਸ਼ਾਮਲਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਦੋ ਹਫਤਿਆਂ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ। ਅੱਜ ਜਲੰਧਰ ‘ਚ ਦੋਆਬਾ ਖੇਤਰ ਦੇ ਸੀਨੀਅਰ ਕਾਂਗਰਸੀ ਆਗੂ ਸੇਠ ਸੱਤਪਾਲ ਮੱਲ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਵੇਂ ਅਕਾਲੀ ਦਲ ਵੱਲੋਂ ਸੰਭਾਵੀ ਉਮੀਦਵਾਰਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾ ਚੁੱਕਾ ਹੈ, ਪਰ ਉਨ੍ਹਾਂ ਦੀ ਉਮੀਦਵਾਰੀ ਦਾ ਰਸਮੀ ਐਲਾਨ ਦੋ ਹਫਤਿਆਂ ਤੱਕ ਕਰ ਦਿੱਤਾ ਜਾਵੇਗਾ। ਕਾਂਗਰਸ ਨੂੰ ਡੁੱਬਦਾ ਜਹਾਜ਼ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਅਗਲੇ 10 ਦਿਨਾਂ ਵਿੱਚ ਅਨੇਕਾਂ ਸੀਨੀਅਰ ਕਾਂਗਰਸੀ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਣਗੇ।

RELATED ARTICLES
POPULAR POSTS