ਐਸਜੀਪੀਸੀ ਪ੍ਰਧਾਨ ਧਾਮੀ ਨੇ ਦਿੱਤੀ ਜਾਣਕਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ ਵਿਚ 15 ਤੋਂ 31 ਦਸੰਬਰ ਤੱਕ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਕਿਸੇ ਵੀ ਸ਼ਖ਼ਸੀਅਤ ਨੂੰ ਸਿਰੋਪਾਓ ਨਾ ਦੇਣ ਅਤੇ ਗੁਰੂ ਕੇ ਲੰਗਰ ਵਿਚ ਸਾਦਾ ਲੰਗਰ ਬਨਾਉਣ ਤੇ ਵਰਤਾਉਣ ਦਾ ਫ਼ੈਸਲਾ ਕੀਤਾ ਹੈ।
ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਤੋਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਨਾਲ ਸੰਬੰਧਤ ਵੱਖ-ਵੱਖ ਭਾਸ਼ਾਵਾਂ ਵਿਚ ਕਿਤਾਬਚੇ ਤਿਆਰ ਕਰਵਾਏ ਜਾਣਗੇ।
ਧਾਮੀ ਹੋਰਾਂ ਇਹ ਵੀ ਜਾਣਕਾਰੀ ਦਿੱਤੀ ਕਿ ਅਮਰੀਕਾ ਦੇ ਕਾਰੋਬਾਰੀ ਸਿੱਖ ਦੀਦਾਰ ਸਿੰਘ ਬੈਂਸ ਜੋ ਬੀਤੇ ਦਿਨੀਂ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈ ਜਾਵੇਗੀ।
Check Also
ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਅਧਿਆਪਕਾਂ ਲਈ ਡਰੈਸ ਕੋਡ ਲਾਗੂ
20 ਜੁਲਾਈ ਤੋਂ ਸ਼ੁਰੂ ਹੋਵੇਗਾ ਡਰੈਸ ਕੋਡ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸ਼ਹਿਰ …