Breaking News
Home / ਪੰਜਾਬ / ਫੌਜਾ ਸਿੰਘ ਸਰਾਰੀ ਦੀ ਕੈਬਨਿਟ ਵਿਚੋਂ ਹੋ ਸਕਦੀ ਹੈ ਛੁੱਟੀ

ਫੌਜਾ ਸਿੰਘ ਸਰਾਰੀ ਦੀ ਕੈਬਨਿਟ ਵਿਚੋਂ ਹੋ ਸਕਦੀ ਹੈ ਛੁੱਟੀ

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮੰਤਰੀ ਮੰਡਲ ਵਿਚ ਜਲਦ ਹੀ ਬਦਲਾਅ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਕੈਬਨਿਟ ਵਿਚੋਂ ਦੋ ਮੰਤਰੀਆਂ ਦੀ ਛੁੱਟੀ ਕਰਕੇ ਨਵੇਂ ਚਿਹਰੇ ਲਿਆਂਦੇ ਜਾ ਸਕਦੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਇਕ ਸੀਨੀਅਰ ਮੰਤਰੀ ਨੇ ਇਸ ਬਦਲਾਅ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਸ ਬਾਰੇ ਪਾਰਟੀ ਪੱਧਰ ‘ਤੇ ਕਈ ਦਿਨਾਂ ਤੋਂ ਵਿਚਾਰ ਕੀਤਾ ਜਾ ਰਿਹਾ ਹੈ। ਹਿਮਾਚਲ ਅਤੇ ਗੁਜਰਾਤ ਚੋਣਾਂ ਦੇ ਕਾਰਨ ਇਹ ਬਦਲਾਅ ਟਾਲ ਦਿੱਤਾ ਗਿਆ ਸੀ। ਹੁਣ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਚਰਚਾ ਵੀ ਕਰ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲੰਬੀ ਵਿਧਾਨ ਸਭਾ ਹਲਕੇ ਤੋਂ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁਡੀਆ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ਦੀ ਚਰਚਾ ‘ਆਪ’ ਸਰਕਾਰ ਦੇ ਗਠਨ ਸਮੇਂ ਵੀ ਹੋਈ ਸੀ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਹਰਾਉਣ ਵਾਲੇ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਜਗਦੀਪ ਸਿੰਘ ਕੰਬੋਜ ਨੂੰ ਵੀ ਕੈਬਨਿਟ ਵਿਚ ਜਗ੍ਹਾ ਮਿਲ ਸਕਦੀ ਹੈ। ਉਧਰ ਦੂਜੇ ਪਾਸੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦਿੱਲੀ ਵਿਚ ਇਸੇ ਹਫਤੇ ਪਾਰਟੀ ਦੀ ਕਾਰਜਕਾਰਨੀ ਦੀ ਬੈਠਕ ਹੋ ਰਹੀ ਹੈ ਅਤੇ ਉਸ ਬੈਠਕ ਵਿਚ ਪੰਜਾਬ ਦੇ ਮੰਤਰੀ ਮੰਡਲ ਵਿਚ ਬਦਲਾਅ ‘ਤੇ ਮੋਹਰ ਲੱਗ ਸਕਦੀ ਹੈ।

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …