Breaking News
Home / ਪੰਜਾਬ / ਸਿੱਖ ਗੁਰੂਆਂ ਅਤੇ ਪਰਿਵਾਰਕ ਮੈਂਬਰਾਂ ਬਾਰੇ ਫਿਲਮਾਂ ‘ਤੇ ਰੋਕ

ਸਿੱਖ ਗੁਰੂਆਂ ਅਤੇ ਪਰਿਵਾਰਕ ਮੈਂਬਰਾਂ ਬਾਰੇ ਫਿਲਮਾਂ ‘ਤੇ ਰੋਕ

ਅੰਮ੍ਰਿਤਸਰ : ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਬਣੀ ਫਿਲਮ ‘ਦਾਸਤਾਨ-ਏ-ਸਰਹੰਦ’ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰਖਦਿਆਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ ‘ਤੇ ਅਗਲੇ ਹੁਕਮਾਂ ਤੱਕ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਸਿੱਖ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਤੇ ਨਿਹੰਗ ਸਿੰਘ ਦਲਾਂ ਦੇ ਨੁਮਾਇੰਦਿਆਂ ਦੀ ਇਕ ਸਾਂਝੀ ਕਮੇਟੀ ਗਠਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿੱਖ ਗੁਰੂ ਸਾਹਿਬਾਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ‘ਤੇ ਫਿਲਮਾਂ ਬਣਾਉਣ ਦੇ ਰੁਝਾਨ ਕਾਰਨ ਸਿੱਖ ਸੰਗਤ ‘ਚ ਭਾਰੀ ਰੋਸ ਪਾਇਆ ਗਿਆ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਕਿਰਦਾਰ ਨੂੰ ਫਿਲਮਾਉਣ ‘ਤੇ ਰੋਕ ਲਗਾਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਇਤਰਾਜ਼ ਵਿਚਾਰਨ ਮਗਰੋਂ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਐਨੀਮੇਸ਼ਨ ਰਾਹੀਂ ਵੀ ਅਜਿਹੀ ਕਿਸੇ ਵੀ ਫਿਲਮ ਨੂੰ ਪ੍ਰਵਾਨਗੀ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਐਨੀਮੇਟਿਡ ਫਿਲਮ ‘ਛੋਟੇ ਸਾਹਿਬਜ਼ਾਦੇ’ ਦੀ ਕਾਮਯਾਬੀ ਮਗਰੋਂ ਅਜਿਹੀਆਂ ਐਨੀਮੇਸ਼ਨ ਫਿਲਮਾਂ ਬਣਾਉਣ ਦਾ ਰੁਝਾਨ ਵਧ ਗਿਆ ਸੀ ਪਰ ਹੁਣ ‘ਦਾਸਤਾਨ-ਏ-ਸਰਹੰਦ’ ਫਿਲਮ ਦਾ ਭਾਰੀ ਵਿਰੋਧ ਹੋਇਆ ਹੈ ਜਿਸ ਕਾਰਨ ਹੀ ਇਹ ਫਿਲਮ ਰਿਲੀਜ਼ ਨਹੀਂ ਹੋ ਸਕੀ।

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …