Breaking News
Home / ਭਾਰਤ / ਸ਼ਰਾਬ ਪੀਣ ਨਾਲ ਹੋਈ ਮੌਤ ’ਤੇ ਕੋਈ ਮੁਆਵਜ਼ਾ ਨਹੀਂ ਮਿਲੇਗਾ : ਨਿਤੀਸ਼ ਕੁਮਾਰ

ਸ਼ਰਾਬ ਪੀਣ ਨਾਲ ਹੋਈ ਮੌਤ ’ਤੇ ਕੋਈ ਮੁਆਵਜ਼ਾ ਨਹੀਂ ਮਿਲੇਗਾ : ਨਿਤੀਸ਼ ਕੁਮਾਰ

ਬਿਹਾਰ ਵਿਧਾਨ ਸਭਾ ’ਚ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਜ਼ਬਰਦਸਤ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਅੱਜ ਬਿਹਾਰ ਵਿਧਾਨ ਸਭਾ ਦੇ ਇਜਲਾਸ ਦੌਰਾਨ ਇਸ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਜੰਮ ਕੇ ਹੰਗਾਮਾ ਕੀਤਾ ਅਤੇ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲੇ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਇਸੇ ਦੌਰਾਨ ਜਦੋਂ ਵਿਧਾਨ ਸਭਾ ਵਿਚ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਬੋਲਣਾ ਸ਼ੁਰੂ ਕੀਤਾ ਤਾਂ ਵਿਰੋਧੀ ਧਿਰ ਦੇ ਵਿਧਾਇਕਾਂ ਨੇ ਕੁਰਸੀਆਂ ਚੁੱਕ ਲਈਆਂ ਅਤੇ ਸਦਨ ਵਿਚ ਹੰਗਾਮਾ ਸ਼ੁਰੂ ਕਰ ਦਿੱਤਾ। ਵਿਰੋਧੀ ਧਿਰ ਭਾਜਪਾ ਦੇ ਵਿਧਾਇਕਾਂ ਨੇ ਜ਼ਹਿਰੀਲੀ ਸ਼ਰਾਬ ਦੇ ਮੁੱਦੇ ’ਤੇ ਸਦਨ ਵਿਚ ਜੰਮ ਕੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਵਿਰੋਧੀ ਧਿਰ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਉਸ ਬਿਆਨ ’ਤੇ ਮਾਫੀ ਦੀ ਮੰਗ ਕਰ ਰਹੀ ਸੀ, ਜਿਸ ਵਿਚ ਨਿਤੀਸ਼ ਕੁਮਾਰ ਨੇ ਕਿਹਾ ਸੀ ਕਿ ਜੋ ਸ਼ਰਾਬ ਪੀਏਗਾ, ਉਹ ਮਰੇਗਾ। ਉਧਰ ਦੂਜੇ ਪਾਸੇ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲੇ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਦੀ ਹੋ ਰਹੀ ਮੰਗ ’ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਕਿ ਸ਼ਰਾਬ ਪੀ ਕੇ ਹੋਈ ਮੌਤ ’ਤੇ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਹਾਰ ਵਿਚ ਸ਼ਰਾਬ ਪੀਣ ’ਤੇ ਪਾਬੰਦੀ ਹੈ ਅਤੇ ਲੋਕਾਂ ਨੂੰ ਸਮਝਣ ਦੀ ਜ਼ਰੂਰਤ ਹੈ।

 

Check Also

ਅਦਕਾਰ ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਲਾਰੈਂਸ ਬਿਸ਼ਨੋਈ ਗੈਂਗ ਨੇ ਦੁਸ਼ਮਣੀ ਖਤਮ ਕਰਨ ਲਈ ਮੰਗੇ ਪੰਜ ਕਰੋੜ ਰੁਪਏ ਮੁੰਬਈ/ਬਿਊਰੋ ਨਿਊਜ਼ : …