Breaking News
Home / ਪੰਜਾਬ / ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੇ ਕੀਤਾ ਆਤਮ ਸਮਰਪਣ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਨੇ ਕੀਤਾ ਆਤਮ ਸਮਰਪਣ

ਟੈਂਡਰ ਘਪਲਾ ਮਾਮਲੇ ’ਚ 24 ਦਸੰਬਰ ਨੂੰ ਹੋਣੀ ਹੈ ਸੁਣਵਾਈ
ਲੁਧਿਆਣਾ/ਬਿੳੂਰੋ ਨਿੳੂਜ਼
ਬਹੁ-ਕਰੋੜੀ ਟੈਂਡਰ ਘਪਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਗਏ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਕੱਤਰ ਪੰਕਜ ਮੀਨੂੰ ਮਲਹੋਤਰਾ ਨੇ ਅੱਜ ਐੱਸਐੱਸਪੀ ਵਿਜੀਲੈਂਸ ਦਫਤਰ ਲੁਧਿਆਣਾ ’ਚ ਆਤਮ ਸਮਰਪਣ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਕਜ ਮੀਨੂੰ ਮਲਹੋਤਰਾ ਅੱਜ ਸਵੇਰੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਵਿਜੀਲੈਂਸ ਦਫਤਰ ਪਹੁੰਚੇ ਅਤੇ ਉਨ੍ਹਾਂ ਨੇ ਐਸਐਸਪੀ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਟੈਂਡਰ ਘਪਲਾ ਮਾਮਲੇ ਵਿਚ ਹੁਣ 24 ਦਸੰਬਰ ਨੂੰ ਸੁਣਵਾਈ ਹੋਣੀ ਹੈ। ਦੱਸਣਯੋਗ ਹੈ ਕਿ ਫੂਡ ਅਤੇ ਸਪਲਾਈ ਵਿਭਾਗ ਵਿਚ ਹੋਏ ਟੈਂਡਰ ਘਪਲਾ ਮਾਮਲੇ ਵਿਚ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਇਸ ਸਮੇਂ ਜੇਲ੍ਹ ਵਿਚ ਬੰਦ ਹਨ। ਧਿਆਨ ਰਹੇ ਕਿ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਕਾਂਗਰਸ ਦੇ ਹੋਰ ਮੰਤਰੀ ਅਤੇ ਵਿਧਾਇਕ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ। ਜਿਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜ਼ੀਆਂ ਦਾ ਨਾਮ ਵੀ ਸ਼ਾਮਲ ਹੈ।

Check Also

‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼

ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …