ਕਿਹਾ : ਕਾਨੂੰਨ ’ਚ ਹੋਵੇ ਸੋਧ ਤੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬ ’ਚ ਬੇਅਦਬੀ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਸੰਸਦ ’ਚ ਇਹ ਮੁੱਦਾ ਚੁੱਕਿਆ ਹੈ। ਅੱਜ ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨੇ ਕਾਨੂੰਨਾਂ ’ਚ ਸੋਧਾਂ ’ਤੇ ਚਰਚਾ ਕਰਨ ਲਈ ਰਾਜ ਸਭਾ ’ਚ ਨਿਯਮ 267 ਦੇ ਤਹਿਤ ਸਸਪੈਂਸ਼ਨ ਆਫ਼ ਬਿਜਨਸ ਦਾ ਨੋਟਿਸ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਘਵ ਚੱਢਾ ਨੇ ਲੰਘੇ ਕੱਲ੍ਹ ਨਿੳੂਜ਼ ਚੈਨਲਾਂ ’ਤੇ ਭੜਕਾੳੂ ਬਹਿਸ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਸੂਚਨਾ ਤੇ ਪ੍ਰਸਾਰਣ ਮੰਤਰੀ ਨੂੰ ਸਵਾਲ ਕਰਦਿਆਂ ਕਿਹਾ ਸੀ ਕਿ ਭੜਕਾੳੂ ਬਹਿਸਾਂ ਕਰਨ ਵਾਲੇ ਚੈਨਲਾਂ ’ਤੇ ਕੇਂਦਰ ਸਰਕਾਰ ਕੀ ਕਾਰਵਾਈ ਕਰ ਰਹੀ ਹੈ। ਇਸ ’ਤੇ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕਰ ਨੇ ਕਿਹਾ ਕਿ ਪਹਿਲਾਂ ਤੋਂ ਹੀ ਤਿੰਨ ਪੱਧਰੀ ਸ਼ਿਕਾਇਤ ਨਿਵਾਰਣ ਕਮੇਟੀ ਦੀ ਵਿਵਸਥਾ ਹੈ। ਜੇਕਰ ਕੋਈ ਇਸ ਵਿਚ ਆਪਣੀ ਸ਼ਿਕਾਇਤ ਭੇਜਦਾ ਹੈ ਤਾਂ ਇਸਦਾ ਨਿਪਟਾਰਾ ਕੀਤਾ ਜਾਂਦਾ ਹੈ, ਪਰ ਵਰਤਮਾਨ ਵਿਚ ਅਜਿਹੀ ਕੋਈ ਸ਼ਿਕਾਇਤ ਕਿਸੇ ਵਿਅਕਤੀ ਵਲੋਂ ਨਹੀਂ ਕੀਤੀ ਗਈ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …