ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ 90 ਪ੍ਰਤੀਸ਼ਤ ਨੌਂਜਵਾਨ ਆਗੂਆਂ ਨੂੰ ਜਥੇਬੰਦਕ ਢਾਂਚੇ ਵਿੱਚ ਮਹੱਤਵਪੂਰਨ ਜਗ੍ਹਾ ਦਿੱਤੀ ਗਈ ਹੈ। ਜਿਹਨਾਂ ਆਗੂਆਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਕੰਵਰਜੀਤ ਸਿੰਘ ਬਰਕੰਦੀ,ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ, ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ, ਸ਼ੀ੍ਰ ਆਰ. ਡੀ.ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ ਅਤੇ ਵਿਜੇ ਦਾਨਵ ਦੇ ਨਾਮ ਸ਼ਾਮਲ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …