Breaking News
Home / ਭਾਰਤ / ਬਿਲਕਿਸ ਬਾਨੋ ਦੀ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ

ਬਿਲਕਿਸ ਬਾਨੋ ਦੀ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ

ਦੋਸ਼ੀਆਂ ਦੀ ਰਿਹਾਈ ਨੂੰ ਦਿੱਤੀ ਗਈ ਸੀ ਚੁਣੌਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਵੱਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਅੱਜ ਖਾਰਿਜ ਕਰ ਦਿੱਤਾ। ਇਸ ਪਟੀਸ਼ਨ ਵਿਚ ਬਿਲਕਿਸ ਬਾਨੋ ਨੇ ਮਈ ’ਚ ਗੁਜਰਾਤ ਸਰਕਾਰ ਨੂੰ 1992 ਦੇ ਜੇਲ੍ਹ ਨਿਯਮਾਂ ਤਹਿਤ 11 ਦੋਸ਼ੀਆਂ ਨੂੰ ਰਿਹਾਅ ਕਰਨ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਦੀ ਉਸ ਪਟੀਸ਼ਲ ’ਤੇ ਵੀ ਸੁਣਵਾਈ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਸੀ, ਜਿਸ ’ਚ ਉਸ ਨੇ 11 ਦੋਸ਼ੀਆਂ ਦੀ ਸਜ਼ਾ ਮਾਫੀ ਵਿਰੁੱਧ ਪਟੀਸਨ ’ਤੇ ਸੁਣਵਾਈ ਲਈ ਛੇਤੀ ਬੈਂਚ ਬਣਾਉਣ ਦੀ ਮੰਗ ਕੀਤੀ ਸੀ। ਧਿਆਨ ਰਹੇ ਕਿ ਬਿਲਕਿਸ ਬਾਨੋ ਨਾਲ 21 ਸਾਲ ਦੀ ਉਮਰ ਵਿਚ ਗੈਂਗਰੇਪ ਕੀਤਾ ਗਿਆ, ਉਸ ਦੇ 3 ਸਾਲ ਦੇ ਪੁੱਤਰ ਅਤੇ 6 ਹੋਰ ਪਰਿਵਾਰਕ ਮੈਂਬਰਾਂ ਦਾ ਕਤਲ ਵੀ ਕਰ ਦਿੱਤਾ ਗਿਆ ਸੀ। ਜਨਵਰੀ 2008 ਨੂੰ ਮੁੰਬਈ ਦੀ ਇਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਿਲਕਿਸ ਬਾਨੋ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ ਦੇ 7 ਮੈਂਬਰਾਂ ਦੀ ਹੱਤਿਆ ਦੇ ਮਾਮਲੇ ਵਿਚ 11 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪ੍ਰੰਤੂ ਗੁਜਰਾਤ ਸਰਕਾਰ ਨੇ ਲੰਘੀ 15 ਅਗਸਤ ਨੂੰ ਅਜ਼ਾਦੀ ਦੇ ਅੰਮਿ੍ਰਤ ਉਤਸਵ ਮੌਕੇ ਇਸ ਮਾਮਲੇ ਦੇ 11 ਆਰੋਪੀਆਂ ਨੂੰ ਰਿਹਾਅ ਕਰ ਦਿੱਤਾ ਸੀ। ਜਿਸ ਨੂੰ ਚੁਣੌਤੀ ਦੇਣ ਲਈ ਬਿਲਕਿਸ ਬਾਨੋ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ, ਜਿਸ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਖਾਰਜ ਕਰ ਦਿੱਤਾ ਗਿਆ।

Check Also

ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ

25 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ …