Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਚੰਨੀ ਤੇ ਖੇਡ ਮੰਤਰੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

ਸਾਬਕਾ ਮੁੱਖ ਮੰਤਰੀ ਚੰਨੀ ਤੇ ਖੇਡ ਮੰਤਰੀ ਦੀਆਂ ਵਧ ਸਕਦੀਆਂ ਹਨ ਮੁਸ਼ਕਲਾਂ

ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਵਿਜੀਲੈਂਸ ਨੂੰ ਹਰੀ ਝੰਡੀ
ਚੰਡੀਗੜ੍ਹ /ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ ਵਿਜੀਲੈਂਸ ਦਾ ਕੋਈ ਅਧਿਕਾਰੀ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ, ਪਰ ਖੇਡ ਵਿਭਾਗ ਦੇ ਇਕ ਉੱਚ ਅਧਿਕਾਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਖੇਡ ਕਿੱਟ ਘੁਟਾਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਬਾਰੇ ਮਨਜ਼ੂਰੀ ਦੇਣ ਦੀ ਪੁਸ਼ਟੀ ਕੀਤੀ ਹੈ। ਅਗਰ ਵਿਜੀਲੈਂਸ ਖੇਡ ਕਿੱਟ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੰਦੀ ਹੈ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਾਬਕਾ ਖੇਡ ਮੰਤਰੀ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਜਲੰਧਰ ਜ਼ਿਲ੍ਹੇ ਨਾਲ ਸਬੰਧਤ ਸਾਬਕਾ ਅਧਿਕਾਰੀ ਤੇ ਖਿਡਾਰੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਲਿਖਤੀ ਰੂਪ ’ਚ ਮੁੱਖ ਮੰਤਰੀ ਤੇ ਖੇਡ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਖੇਡ ਕਿੱਟ ਘੁਟਾਲੇ ਦੀ ਸ਼ਿਕਾਇਤ ਭੇਜੀ ਸੀ। ਦੱਸਿਆ ਜਾਂਦਾ ਹੈ ਕਿ ਅਧਿਕਾਰੀਆਂ ਨੇ ਇਸ ਦੀ ਵਿਭਾਗੀ ਜਾਂਚ ਕਰਵਾਉਣ ਦੀ ਬਜਾਏ ਵਿਭਾਗ ਦੇ ਮੰਤਰੀ ਨੂੰ ਵਿਜੀਲੈਂਸ ਤੋਂ ਜਾਂਚ ਕਰਵਾਉਣ ਦੀ ਸਲਾਹ ਦਿੱਤੀ। ਖੇਡ ਮੰਤਰੀ ਨੇ ਪਿਛਲੀ ਸਰਕਾਰ ਵੱਲੋਂ ਖੇਡੀ ਖੇਡ ਦਾ ਭੇਤ ਖੋਲ੍ਹਣ ਲਈ ਜਾਂਚ ਵਿਜੀਲੈਂਸ ਤੋਂ ਕਰਵਾਉਣ ਦੀ ਮਨਜ਼ੂਰੀ ਮੰਗੀ ਸੀ ਅਤੇ ਮੁੱਖ ਮੰਤਰੀ ਨੇ ਇਸਦੀ ਜਾਂਚ ਵਿਜੀਲੈਂਸ ਨੂੰ ਸੌਂਪ ਦਿੱਤੀ ਹੈ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …