Breaking News
Home / ਪੰਜਾਬ / ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਨਿਕੰਮਾ ਮੁੱਖ ਮੰਤਰੀ

ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਨਿਕੰਮਾ ਮੁੱਖ ਮੰਤਰੀ

ਕਿਹਾ : ‘ਆਪ’ ਸਰਕਾਰ ਗੈਂਗਸਟਰਾਂ ਨੂੰ ਨੱਥ ਪਾਉਣ ’ਚ ਹੋਈ ਨਾਕਾਮ ਸਾਬਤ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ’ਚ ਵਾਪਰੇ ਹਰਮਨ ਕਤਲ ਮਾਮਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਬਿਲਕੁਲ ਨਿਕੰਮਾ ਸਾਬਤ ਹੋ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੈਂਗਸਟਰਾਂ ’ਤੇ ਲਗਾਮ ਲਗਾਉਣ ’ਚ ਬਿਲਕੁਲ ਨਾਕਾਮ ਸਾਬਤ ਹੋਈ ਹੈ। ਜਿਸ ਦੇ ਚਲਦਿਆਂ ਪੰਜਾਬ ਵਿਚ ਹਰ ਰੋਜ਼ ਕਤਲ ਹੋ ਰਹੇ ਹਨ ਅਤੇ ਅੱਜ ਇਕ ਹੋਰ ਮਾਸੂਮ ਹਰਮਨ ਦੀ ਜਾਨ ਚਲੀ ਗਈ ਹੈ। ਉਨ੍ਹਾਂ ਕਿਹਾ ਕਿ ਹਰਮਨ ਦੇ ਪਰਿਵਾਰ ਨਾਲ ਮੇਰੀ ਹਮਦਰਦੀ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਅਸੀਂ ਪਰਿਵਾਰ ਦੇ ਨਾਲ ਹਾਂ। ਧਿਆਨ ਰਹੇ ਕਿ ਸ੍ਰੀ ਮੁਕਤਸਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਕੋਟ ਭਾਈ ਦੇ ਹਰਮਨ ਨੂੰ ਲੰਘੀ 25 ਨਵੰਬਰ ਨੂੰ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਨੂੰ ਛੱਡਣ ਬਦਲੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ, ਜਿਸ ਦੇ ਚਲਦਿਆਂ ਅੱਜ ਹਰਮਨ ਦੀ ਲਾਸ਼ ਬਰਾਮਦ ਹੋਈ ਹੈ।

 

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …