ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਮੁਲਾਕਾਤ ਹੋਈ ਰੱਦ
ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਅੱਜ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨੀ ਸੀ, ਜਿਸ ਦੇ ਲਈ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫ਼ਤਰ ਤੋਂ ਸਮਾਂ ਵੀ ਮਿਲ ਗਿਆ ਸੀ। ਪ੍ਰੰਤੂ ਮੁਲਾਕਾਤ ਤੋਂ ਪਹਿਲਾਂ ਪ੍ਰੋਟੋਕਾਲ ਅਨੁਸਾਰ ਉਨ੍ਹਾਂ ਆਪਣਾ ਕਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਕਰੋਨਾ ਪਾਜੇਟਿਵ ਪਾਈ ਗਈ ਜਿਸ ਦੇ ਚਲਦਿਆਂ ਉਹ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਮਿਲ ਸਕਣਗੇ। ਚੰਗੀ ਖ਼ਬਰ ਇਹ ਵੀ ਹੈ ਕਿ ਮੁੱਖ ਮੰਤਰੀ ’ਚ ਬਿਮਾਰੀ ਦੇ ਲੱਛਣ ਨਹੀਂ ਪਾਏ ਗਏ ਅਤੇ ਉਹ ਬਿਲਕੁਲ ਤੰਦਰੁਸਤ ਹਨ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਦਿੱਲੀ ਸਥਿਤ ਹਿਮਾਚਲ ਭਵਨ ਵਿਚ ਹੀ ਆਪਣੇ ਆਪ ਨੂੰ ਕੁਆਰਨਟੀਨ ਕਰ ਲਿਆ ਹੈ ਅਤੇ ਉਨ੍ਹਾਂ ਨਾਲ ਦਿੱਲੀ ਗਈ ਟੀਮ ਵੀ ਹਿਮਾਚਲ ਭਵਨ ’ਚ ਹੀ ਅਲਗੇ ਤਿੰਨ ਦਿਨਾਂ ਤੱਕ ਕੁਆਰਨਟੀਨ ਰਹੇਗੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …