Breaking News
Home / ਪੰਜਾਬ / ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੋਂ ਪੰਜਾਬ ਪਰਤੇ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ੋਂ ਪੰਜਾਬ ਪਰਤੇ

ਕਾਂਗਰਸ ਪ੍ਰਧਾਨ ਖੜਗੇ ਅਤੇ ਪਿ੍ਰਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਗਭਗ 1 ਸਾਲ ਮਗਰੋਂ ਵਿਦੇਸ਼ ਤੋਂ ਪੰਜਾਬ ਪਰਤ ਆਏ ਹਨ। ਵਿਦੇਸ਼ੋਂ ਪਰਤਿਆਂ ਹੀ ਉਨ੍ਹਾਂ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਵੀ ਕੀਤੀ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਅੰਦਰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ ਜਦਕਿ ਚੰਨੀ ਨੇ ਇਸ ਮਿਲਣੀ ਨੂੰ ਇਕ ਰਸਮੀ ਮੁਲਾਕਾਤ ਦੱਸਿਆ। ਕਾਂਗਰਸੀ ਆਗੂ ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ’ਤੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਵੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋ ਸਕਦੇ ਹਨ। ਧਿਆਨ ਰਹੇ ਕਿ ਕਾਂਗਰਸ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਕਾਂਗਰਸ ਪਾਰਟੀ ਵੱਲੋਂ ਚੰਨੀ ਨੂੰ ਹੀ ਸੀਐਮ ਚਿਹਰੇ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਅਗਵਾਈ ਵਿਚ ਹੀ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਪ੍ਰੰਤੂ ਪਾਰਟੀ ਨੂੰ ਵੱਡੇ ਨੁਕਸਾਨ ਦੇ ਨਾਲ-ਨਾਲ ਸੱਤਾ ਤੋਂ ਵੀ ਬਾਹਰ ਹੋਣਾ ਪਿਆ ਸੀ। ਵਿਧਾਨ ਸਭਾ ਚੋਣਾਂ ਵਿਚ ਹੋਈ ਨਮੋਸ਼ੀਜਨਕ ਹਾਰ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਪੰਜਾਬ ਆਉਣ ਤੋਂ ਬਾਅਦ ਚੰਨੀ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਚੰਨੀ ’ਤੇ ਕਈ ਗਲਤ ਫਾਈਲਾਂ ਨੂੰ ਪਾਸ ਕਰਨ ਦਾ ਆਰੋਪ ਵੀ ਲਗਾਇਆ ਸੀ, ਜਿਸ ਚਲਦਿਆਂ ਉਨ੍ਹਾਂ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਸਕਦੀ ਹੈ।

 

Check Also

ਨਾਗੇਸ਼ਵਰ ਰਾਓ ਹੋਣਗੇ ਪੰਜਾਬ ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ

ਆਈਪੀਐਸ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਨਿਕ …