Breaking News
Home / ਭਾਰਤ / ਪੰਜਾਬ ਸਣੇ ਉੱਤਰੀ ਭਾਰਤ ’ਚ ਸੰਘਣੀ ਧੁੰਦ

ਪੰਜਾਬ ਸਣੇ ਉੱਤਰੀ ਭਾਰਤ ’ਚ ਸੰਘਣੀ ਧੁੰਦ

ਸੜਕ ਤੇ ਰੇਲ ਆਵਾਜਾਈ ਹੋਈ ਪ੍ਰਭਾਵਿਤ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਪੰਜਾਬ ਅਤੇ ਦਿੱਲੀ ਸਮੇਤ ਦੇਸ਼ ਦੇ ਉੱਤਰੀ ਮੈਦਾਨੀ ਇਲਾਕਿਆਂ ’ਚ ਅੱਜ ਸਵੇਰੇ ਲਗਾਤਾਰ ਦੂਜੇ ਦਿਨ ਵੀ ਸੰਘਣੀ ਧੁੰਦ ਛਾਈ ਰਹੀ। ਇਸ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਤੇ ਰੇਲ ਆਵਾਜਾਈ ’ਤੇ ਅਸਰ ਜ਼ਰੂਰ ਪੈ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਦਾ ਬਠਿੰਡਾ ਖੇਤਰ ਅੱਜ ਵੀ ਸ਼ਿਮਲਾ ਤੋਂ ਜ਼ਿਆਦਾ ਠੰਡਾ ਰਿਕਾਰਡ ਕੀਤਾ ਗਿਆ। ਪੰਜਾਬ ਵਿਚ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿਚ ਹੀ 3.4 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵਲੋਂ ਅੱਜ ਮੰਗਲਵਾਰ ਸਵੇਰੇ ਭਾਰਤ ਦਾ ਸੈਟੇਲਾਈਟ ਵਿੳੂ ਰਿਲੀਜ਼ ਕੀਤਾ ਗਿਆ। ਜਿਸ ਵਿਚ ਪੰਜਾਬ ਅਤੇ ਹਰਿਆਣਾ ਵਿਚ ਸੰਘਣੀ ਧੁੰਦ ਛਾਈ ਹੋਈ ਸੀ ਅਤੇ ਇਸਦਾ ਆਮ ਜਨ ਜੀਵਨ ’ਤੇ ਅਸਰ ਵੀ ਪੈ ਰਿਹਾ ਸੀ। ਪੁਲਿਸ ਪ੍ਰਸ਼ਾਸਨ ਨੇ ਸੜਕਾਂ ’ਤੇ ਚੱਲਣ ਵਾਲੇ ਵਾਹਨਾਂ ਨੂੰ ਸਾਵਧਾਨੀ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਮੌਸਮ ਵਿਭਾਗ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਹੀ ਪੂਰੇ ਪੰਜਾਬ ’ਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਸੀ। ਇਹ ਅਲਰਟ ਫਿਲਹਾਲ 21 ਦਸੰਬਰ ਤੱਕ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਜੇ ਹੋਰ ਕੁਝ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਹਾੜਾਂ ’ਤੇ ਹੋ ਰਹੀ ਬਰਫਬਾਰੀ ਕਾਰਨ ਵੀ ਠੰਡ ਦਾ ਪ੍ਰਕੋਪ ਵਧ ਰਿਹਾ ਹੈ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …