ਰਾਹੁਲ ਗਾਂਧੀ ਨੇ ਕਿਹਾ : ਪ੍ਰਧਾਨ ਮੰਤਰੀ ਵੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਦੀ ਕਰਨ ਸੇਵਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਐਲਾਨ ਕੀਤਾ ਹੈ ਕਿ ਸੂਬੇ ਵਿਚ ਆਉਣ ਵਾਲੀ ਇਕ ਅਪ੍ਰੈਲ ਤੋਂ ਬੀਪੀਐਲ, ਗਰੀਬ ਅਤੇ ਉਜਵਲਾ ਯੋਜਨਾ ਨਾਲ ਜੁੜੇ ਗੈਸ ਧਾਰਕਾਂ ਨੂੰ ਰਸੋਈ ਗੈਸ ਸਿਲੰਡਰ 500 ਰੁਪਏ ਵਿਚ ਦਿੱਤਾ ਜਾਵੇਗਾ। ਗਹਿਲੋਤ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਉਜਵਲਾ ਦੇ ਨਾਂ ’ਤੇ ਗੈਸ ਸਿਲੰਡਰ ਤਾਂ ਦਿੱਤੇ ਹਨ, ਪਰ ਹੁਣ ਸਿਲੰਡਰ ਦੀ ਕੀਮਤ ਇੰਨੀ ਜ਼ਿਆਦਾ ਹੋ ਗਈ ਹੈ ਕਿ ਗਰੀਬ ਆਦਮੀ ਉਸ ਨੂੰ ਖਰੀਦ ਨਹੀਂ ਸਕਦਾ। ਧਿਆਨ ਰਹੇ ਕਿ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੈ। ਇਸੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਰਾਜਸਥਾਨ ਵਿਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ 500 ਰੁਪਏ ਵਿਚ ਐੱਲਪੀਜੀ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ ਅਤੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ‘ਮਹਿੰਗਾਈ’ ਦੀ ਮਾਰ ਹੇਠ ਆਏ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਰਾਹੁਲ ਨੇ ਵਿਅੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਜੀ ’ਦੋਸਤਾਂ’ ਨੂੰ ਮੇਵਾ ਖੁਆਉਣਾ ਬੰਦ ਕਰੋ, ਹੁਣ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਦੀ ਸੇਵਾ ਕਰੋ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …