ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਥਿਤ ਪਾਕਿਸਤਾਨੀ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ਾਂ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜੋ ਬਹੁਤ ਹੀ ਅਹਿਮ ਰੱਖਿਆ ਦਸਤਾਵੇਜ਼ ਅਤੇ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਦੀ ਤਾਇਨਾਤੀ ਨਾਲ ਸਬੰਧਤ ਬਿਓਰਾ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੂੰ ਪਹੁੰਚਾਉਂਦਾ ਸੀ। ਜਾਸੂਸੀ ਦੇ ਕੰਮ ਵਿਚ ਸ਼ਾਮਲ ਇਸ ਪਾਕਿਸਤਾਨੀ ਹਾਈ ਕਮਿਸ਼ਨ ਦੇ ਇਸ ਕਰਮਚਾਰੀ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਹੈ ਤੇ ਲਿਹਾਜ਼ਾ ਅਖਤਰ ਨੂੰ ਭਾਰਤ ਛੱਡਣਾ ਪਵੇਗਾ। ਇਹ ਵਿਅਕਤੀ ਪਾਕਿਸਤਾਨੀ ਹਾਈ ਕਮਿਸ਼ਨ ਦੇ ਵੀਜ਼ਾ ਵਿਭਾਗ ਵਿਚ ਕੰਮ ਕਰਦਾ ਸੀ। ਜਿਹੜੇ ਦੋ ਸਾਥੀ ਉਸ ਨਾਲ ਇਸ ਜਾਸੂਸੀ ਦੇ ਕੰਮ ਵਿਚ ਸ਼ਾਮਲ ਸਨ, ਉਹਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਅਖਤਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਰਿਹਾਅ ਕਰਦਿਆਂ ਉਸ ਨੂੰ ਭਾਰਤ ਛੱਡਣ ਦਾ ਹੁਕਮ ਸੁਣਾ ਦਿੱਤਾ ਗਿਆ ਹੈ।
Check Also
ਭਾਰਤੀ ਜਲ ਸੈਨਾ ਨੂੰ ਮਿਲਣਗੇ 26 ਮਰੀਨ ਰਾਫੇਲ ਲੜਾਕੂ ਜਹਾਜ਼
ਚੀਨ ਨਾਲ ਮੁਕਾਬਲਾ ਕਰਨ ਲਈ ਹਿੰਦ ਮਹਾਂਸਾਗਰ ’ਚ ਕੀਤੇ ਜਾਣਗੇ ਤਾਇਨਾਤ ਨਵੀਂ ਦਿੱਲੀ/ਬਿਊਰੋ ਨਿਊਜ਼ : …