ਕਿਹਾ : ਸਰਕਾਰ ਇਨ੍ਹਾਂ ਨੂੰ ਇਕੱਲੇ ਨਾ ਸਮਝੇ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਕੰਵਰ ਗਰੇਵਾਲ ਦੇ ਸਮਰਥਨ ’ਚ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਆ ਗਏ ਹਨ। ਚਡੂਨੀ ਨੇ ਇਨ੍ਹਾਂ ਗਾਇਕਾਂ ਦੇ ਘਰ ਆਈ.ਟੀ. ਦੀ ਰੇਡ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪੰਜਾਬੀ ਗਾਇਕਾਂ ਨੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਦਾ ਸਾਥ ਦਿੱਤਾ ਸੀ। ਚਡੂਨੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਇਨ੍ਹਾਂ ਨੂੰ ਇਕੱਲਾ ਨਾ ਸਮਝੇ। ਇਸੇ ਦੌਰਾਨ ਕਿਸਾਨ ਆਗੂ ਚਡੂਨੀ ਨੇ ਜ਼ੀਰਾ ਵਿਚ ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਵੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਕਰਕੇ ਹੀ ਇਥੋਂ ਦਾ ਪਾਣੀ ਜ਼ਹਿਰੀਲਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਦੇ ਮਾਲਕ ਖਿਲਾਫ ਸਰਕਾਰ ਨੂੰੂ ਮਾਮਲਾ ਦਰਜ ਕਰਨਾ ਚਾਹੀਦਾ ਹੈ। ਗੁਰਨਾਮ ਸਿੰਘ ਚਡੂਨੀ ਨੇ ਇਹ ਵੀ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ, ਜਦਕਿ ਪੰਜਾਬ ਸਰਕਾਰ ਉਨ੍ਹਾਂ ’ਤੇ ਲਾਠੀਚਾਰਜ ਕਰ ਰਹੀ ਹੈ ਅਤੇ ਨਾਲ ਹੀ ਕਿਸਾਨਾਂ ਦੇ ਘਰਾਂ ਵਿਚ ਰੇਡ ਕੀਤੀ ਜਾ ਰਹੀ ਹੈ। ਚਡੂਨੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਹਨ।