1.8 C
Toronto
Thursday, November 27, 2025
spot_img
Homeਭਾਰਤਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਮਹੰਤ ਕਰਮਜੀਤ ਸਿੰਘ ਬਣੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਬਲਜੀਤ ਸਿੰਘ ਦਾਦੂਵਾਲ ਸਮੇਤ ਪੰਜ ਮੈਂਬਰਾਂ ਨੇ ਕੀਤਾ ਵਿਰੋਧ
ਕੁਰੂਕਸ਼ੇਤਰ/ਬਿਊਰੋ ਨਿਊਜ਼ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਯਮੁਨਾਨਗਰ ਦੇ ਮਹੰਤ ਕਰਮਜੀਤ ਸਿੰਘ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਜਦਕਿ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸਮੇਤ 5 ਹੋਰਨਾਂ ਕਮੇਟੀ ਮੈਂਬਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ, ਕਿਉਂਕਿ ਦਾਦੂਵਾਲ ਖੁਦ ਪ੍ਰਧਾਨਗੀ ਦੀ ਦੌੜ ਵਿਚ ਸ਼ਾਮਲ ਸਨ ਜਦਕਿ ਉਨ੍ਹਾਂ ਨੂੰ ਪ੍ਰਧਾਨ ਨਹੀਂ ਬਣਾਇਆ ਗਿਆ। ਇਸ ਮੌਕੇ ਦਾਦੂਵਾਲ ਨੇ ਕਿਹਾ ਕਿ ਇਕ ਅਜਿਹੇ ਵਿਅਕਤੀ ਨੂੰ ਪ੍ਰਧਾਨ ਬਣਾਇਆ ਗਿਆ ਹੈ, ਜਿਸ ਦਾ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਕੋਈ ਯੋਗਦਾਨ ਨਹੀਂ। ਇਸ ਤੋਂ ਬਾਅਦ ਦਾਦੂਵਾਲ ਮੀਟਿੰਗ ਛੱਡ ਕੇ ਚਲੇ ਗਏ ਅਤੇ ਉਨ੍ਹਾਂ ਕਿਹਾ ਕਿ ਉਹ ਕਮੇਟੀ ਮੈਂਬਰ ਵਜੋਂ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅੱਜ ਕੁਰੂਕਸ਼ੇਰਤ ਦੇ ਮਿੰਨੀ ਸਕੱਤਰੇਤ ਵਿਖੇ ਪਹੁੰਚੇ ਸਨ, ਜਿੱਥੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਇਸ ਮੀਟਿੰਗ ਵਿਚ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ, ਜ਼ਿਲ੍ਹਾ ਚੋਣ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਸਮੇਤ ਕਮੇਟੀ ਮੈਂਬਰ ਹਾਜ਼ਰ ਸਨ। ਜਦਕਿ ਹਰਿਆਣਾ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਪਹਿਲਾਂ ਹੀ ਕਮੇਟੀ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਹਨ ਅਤੇ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ।

 

RELATED ARTICLES
POPULAR POSTS