Breaking News
Home / ਪੰਜਾਬ / ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਣੀ ਗੁਰਸ਼ਰਨ ਕੌਰ

ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬਣੀ ਗੁਰਸ਼ਰਨ ਕੌਰ

ਬਲਬੀਰ ਰਾਣੀ ਦੇ ਅਸਤੀਫੇ ਤੋਂ ਬਾਅਦ ਖਾਲੀ ਸੀ ਇਹ ਅਹੁਦਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਕਾਂਗਰਸ ਹਾਈਕਮਾਨ ਨੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਦੀ ਨਿਯੁਕਤੀ ਕਰ ਦਿੱਤੀ ਹੈ। ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਗੁਰਸ਼ਰਨ ਕੌਰ ਰੰਧਾਵਾ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਕਾਂਗਰਸ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕੀਤਾ ਹੈ। ਲੰਘੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਰੰਧਾਵਾ ਵੀ ਟਿਕਟ ਦੇ ਦਾਅਵੇਦਾਰ ਸਨ। ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਸਮੇਂ ਉਨ੍ਹਾਂ ਨੂੰ ਸਮਾਜ ਕਲਿਆਣ ਬੋਰਡ ਦੀ ਚੇਅਰਪਰਸਨ ਵੀ ਨਿਯੁਕਤ ਕੀਤਾ ਗਿਆ ਸੀ। ਗੁਰਸ਼ਰਨ ਕੌਰ ਰੰਧਾਵਾ ਜ਼ਿਲ੍ਹਾ ਪਰਿਸ਼ਦ ਦੀ ਚੇਅਰਪਰਸਨ, ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਡੈਲੀਗੇਟ ਦੇ ਅਹੁਦਿਆਂ ’ਤੇ ਵੀ ਰਹਿ ਚੁੱਕੇ ਹਨ। ਇਸੇ ਦੌਰਾਨ ਕਾਂਗਰਸ ਹਾਈਕਮਾਨ ਨੇ ਮਿਜ਼ੋਰਮ ਕਾਂਗਰਸ ਦੀ ਮਹਿਲਾ ਵਿੰਗ ਦੀ ਪ੍ਰਧਾਨ ਬਲਾਲਾਪੂਈ ਚਾਂਗਥੂ ਨੂੰ ਬਣਾਇਆ ਹੈ। ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵਲੋਂ ਇਸ ਸਬੰਧੀ ਇਕ ਚਿੱਠੀ ਵੀ ਜਾਰੀ ਕਰ ਦਿੱਤੀ ਗਈ ਹੈ। ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਇਨ੍ਹਾਂ ਦੋਵਾਂ ਨਾਵਾਂ ਦੀ ਸਿਫਾਰਸ਼ ਕੀਤੀ ਗਈ ਸੀ ਅਤੇ ਹੁਣ ਕਾਂਗਰਸ ਪ੍ਰਧਾਨ ਨੇ ਇਨ੍ਹਾਂ ਦੋਵਾਂ ਨਾਵਾਂ ਨੂੰ ਮਨਜੂਰੀ ਦੇ ਦਿੱਤੀ ਹੈ। ਧਿਆਨ ਰਹੇ ਕਿ ਲੰਘੀ 5 ਸਤੰਬਰ ਨੂੰ ਬਲਬੀਰ ਰਾਣੀ ਸੋਢੀ ਨੇ ਕਾਂਗਰਸ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਦੋਂ ਤੋਂ ਇਹ ਅਹੁਦਾ ਖਾਲੀ ਪਿਆ ਸੀ। ਬਲਬੀਰ ਰਾਣੀ ਸੋਢੀ ਨੇ ਆਪਣੇ ਅਸਤੀਫੇ ਨੂੰ ਘਰੇਲੂ ਕਾਰਨ ਦੱਸਿਆ ਸੀ ਅਤੇ ਉਨ੍ਹਾਂ ਨੂੰ ਨਵੰਬਰ 2021 ਵਿਚ ਪ੍ਰਧਾਨ ਬਣਾਇਆ ਗਿਆ ਸੀ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …