Breaking News
Home / ਭਾਰਤ / ਸਿੱਖ ਗਾਤਰੇ ਸਮੇਤ ਦੇਸ਼ ’ਚ ਕਰ ਸਕਣਗੇ ਹਵਾਈ ਯਾਤਰਾ

ਸਿੱਖ ਗਾਤਰੇ ਸਮੇਤ ਦੇਸ਼ ’ਚ ਕਰ ਸਕਣਗੇ ਹਵਾਈ ਯਾਤਰਾ

ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਦਿੱਲੀ ਹਾਈ ਕੋਰਟ ਨੇ ਕੀਤਾ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਇਜਾਜਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸਨ ਨੂੰ ਅੱਜ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫਰ ਕਰਨ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ। ਨੋਟੀਫਿਕੇਸ਼ਨ ਵਿੱਚ ਸ਼ਰਤ ਰੱਖੀ ਗਈ ਹੈ ਕਿ ਸਫਰ ਦੌਰਾਨ ਗਾਤਰੇ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ। ਹਾਈਕੋਰਟ ਨੇ ਲੰਘੀ 15 ਦਸੰਬਰ ਨੂੰ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਸ ’ਤੇ ਅੱਜ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਡਿਵੀਜਨ ਬੈਂਚ ਨੇ ਕਿਹਾ ਕਿ ਅਸੀਂ ਅਜਿਹੇ ਨੀਤੀਗਤ ਫੈਸਲੇ ਵਿੱਚ ਕਿਵੇਂ ਦਖਲ ਦੇ ਸਕਦੇ ਹਾਂ? ਅਸੀਂ ਦਖਲ ਨਹੀਂ ਦੇ ਸਕਦੇ। ਇਹ ਭਾਰਤ ਸਰਕਾਰ ਦਾ ਨੀਤੀਗਤ ਫੈਸਲਾ ਹੈ।’

 

Check Also

ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ

ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …