14.7 C
Toronto
Tuesday, September 16, 2025
spot_img
Homeਭਾਰਤਦੁਨੀਆ ਭਰ ’ਚ ਕਰੋਨਾ ਦਾ ਮੁੜ ਖੌਫ

ਦੁਨੀਆ ਭਰ ’ਚ ਕਰੋਨਾ ਦਾ ਮੁੜ ਖੌਫ

ਪ੍ਰਧਾਨ ਮੰਤਰੀ ਨੇ ਦੇਸ਼ ’ਚ ਕੋਵਿਡ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਉਚ ਪੱਧਰੀ ਮੀਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜ ਪੈਣ ’ਤੇ ਨੀਤੀਗਤ ਕਾਰਵਾਈ ’ਤੇ ਵਿਚਾਰ ਕਰਨ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ, ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਹਾਲੇ ਤੱਕ ਭਾਰਤ ਨੇ ਕਿਸੇ ਵੀ ਯਾਤਰਾ ’ਤੇ ਕੋਈ ਵੀ ਪਾਬੰਦੀਆਂ ਲਗਾਉਣ ਦਾ ਫੈਸਲਾ ਨਹੀਂ ਕੀਤਾ।  ਪ੍ਰਧਾਨ ਮੰਤਰੀ ਦੀ ਸਮੀਖਿਆ ਮੀਟਿੰਗ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ, ਨੀਤੀ ਆਯੋਗ ਦੇ ਸੀਈਓ ਪਰਮੇਸ਼ਵਰਨ ਅਈਅਰ ਅਤੇ ਮੈਂਬਰ ਸਿਹਤ ਨੀਤੀ ਆਯੋਗ ਵੀਕੇ ਪਾਲ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਦੁਨੀਆ ਭਰ ’ਚ ਤੇਜ਼ੀ ਨਾਲ ਵਧ ਰਹੇ ਕੋਵਿਡ-19 ਦੇ ਤਾਜ਼ਾ ਮਾਮਲਿਆਂ ਦੇ ਮੱਦੇਨਜ਼ਰ ਸਮੀਖਿਆ ਬੈਠਕ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨ, ਭੀੜ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਅਤੇ ਟੀਕਾਕਰਨ ਜਾਰੀ ਰੱਖਣ ਦੀ ਸਲਾਹ ਦਿੱਤੀ।
RELATED ARTICLES
POPULAR POSTS