20.4 C
Toronto
Sunday, August 16, 2026
spot_img
Homeਹਫ਼ਤਾਵਾਰੀ ਫੇਰੀਸਿੱਖ ਗਾਤਰੇ ਸਮੇਤ ਭਾਰਤ 'ਚ ਕਰ ਸਕਣਗੇ ਹਵਾਈ ਯਾਤਰਾ

ਸਿੱਖ ਗਾਤਰੇ ਸਮੇਤ ਭਾਰਤ ‘ਚ ਕਰ ਸਕਣਗੇ ਹਵਾਈ ਯਾਤਰਾ

ਸਿੱਖ ਗਾਤਰੇ ਸਮੇਤ ਭਾਰਤ ‘ਚ ਕਰ ਸਕਣਗੇ ਹਵਾਈ ਯਾਤਰਾਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਦੇਸ਼ ਵਿਚਲੀਆਂ ਘਰੇਲੂ ਉਡਾਣਾਂ ਦੌਰਾਨ ਸਿੱਖਾਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਇਜਾਜਤ ਦੇਣ ਦਾ ਵਿਰੋਧ ਕਰਨ ਵਾਲੀ ਪਟੀਸਨ ਨੂੰ ਖਾਰਜ ਕਰ ਦਿੱਤਾ ਹੈ। ਜਨਹਿਤ ਪਟੀਸ਼ਨ ਰਾਹੀਂ ਸਿੱਖ ਯਾਤਰੀਆਂ ਨੂੰ ਗਾਤਰੇ ਨਾਲ ਸਫਰ ਕਰਨ ਦੀ ਆਗਿਆ ਦੇਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਨੂੰ ਚੁਣੌਤੀ ਦਿੱਤੀ ਗਈ ਸੀ। ਨੋਟੀਫਿਕੇਸ਼ਨ ਵਿੱਚ ਸ਼ਰਤ ਰੱਖੀ ਗਈ ਹੈ ਕਿ ਸਫਰ ਦੌਰਾਨ ਗਾਤਰੇ ਦੀ ਲੰਬਾਈ 9 ਇੰਚ ਤੋਂ ਵੱਧ ਨਾ ਹੋਵੇ। ਹਾਈਕੋਰਟ ਨੇ ਲੰਘੀ 15 ਦਸੰਬਰ ਨੂੰ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਿਸ ‘ਤੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਚੀਫ ਜਸਟਿਸ ਸਤੀਸ਼ ਚੰਦਰ ਸ਼ਰਮਾ ਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਦੇ ਡਿਵੀਜਨ ਬੈਂਚ ਨੇ ਕਿਹਾ ਕਿ ਅਸੀਂ ਅਜਿਹੇ ਨੀਤੀਗਤ ਫੈਸਲੇ ‘ਚ ਕਿਵੇਂ ਦਖਲ ਦੇ ਸਕਦੇ ਹਾਂ? ਅਸੀਂ ਦਖਲ ਨਹੀਂ ਦੇ ਸਕਦੇ। ਇਹ ਭਾਰਤ ਸਰਕਾਰ ਦਾ ਨੀਤੀਗਤ ਫੈਸਲਾ ਹੈ।’

 

RELATED ARTICLES
POPULAR POSTS