Breaking News
Home / ਹਫ਼ਤਾਵਾਰੀ ਫੇਰੀ / ਰਾਹੁਲ ਗਾਂਧੀ ਨੇ ਯਾਤਰਾ ਰੋਕਣ ਤੋਂ ਕੀਤਾ ਇਨਕਾਰ

ਰਾਹੁਲ ਗਾਂਧੀ ਨੇ ਯਾਤਰਾ ਰੋਕਣ ਤੋਂ ਕੀਤਾ ਇਨਕਾਰ

ਨਵੀਂ ਦਿੱਲੀ : ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਰੋਕਣ ਤੋਂ ਇਨਕਾਰ ਕਰ ਦਿੱਤਾ ਹੈ। ਰਾਹੁਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹੁਣ ਨਵਾਂ ਫਾਰਮੂਲਾ ਕੱਢਿਆ ਹੈ ਅਤੇ ਉਨ੍ਹਾਂ ਨੂੰ ਕਿਹਾ ਕਿ ਮਾਸਕ ਲਗਾਓ, ਕੋਵਿਡ ਫੈਲ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਸਭ ਕੁਝ ਯਾਤਰਾ ਰੋਕਣ ਲਈ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਯਾਤਰਾ ਕਸ਼ਮੀਰ ਤੱਕ ਜ਼ਰੂਰ ਜਾਵੇਗੀ। ਦੱਸਣਯੋਗ ਹੈ ਕਿ ਕਾਂਗਰਸ ਦੀ ਇਹ ਯਾਤਰਾ ਹਰਿਆਣਾ ਪਹੁੰਚੀ ਹੈ ਅਤੇ ਇਸ ਯਾਤਰਾ ਦੀ ਸਮਾਪਤੀ 26 ਜਨਵਰੀ ਨੂੂੰ ਕਸ਼ਮੀਰ ਵਿਚ ਹੋਣੀ ਹੈ। ਧਿਆਨ ਰਹੇ ਕਿ ਚੀਨ ਅਤੇ ਕਈ ਹੋਰ ਦੇਸ਼ਾਂ ਵਿਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਇਸ ਨੂੂੰ ਲੈ ਕੇ ਭਾਰਤ ਸਰਕਾਰ ਵੀ ਚੌਕਸ ਹੋ ਗਈ ਹੈ। ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਰਾਹੁਲ ਗਾਂਧੀ ਨੂੰ ਇਕ ਚਿੱਠੀ ਲਿਖੀ ਹੈ ਅਤੇ ਰਾਹੁਲ ਨੂੰ ਯਾਤਰਾ ਰੋਕਣ ਦੀ ਅਪੀਲ ਕੀਤੀ ਗਈ ਹੈ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …