5.3 C
Toronto
Tuesday, October 28, 2025
spot_img
Homeਕੈਨੇਡਾਸ਼ਹੀਦੀ ਜੋੜ ਮੇਲ ਦੇ ਸਮਾਗਮ 23, 24, ਤੇ 25 ਦਸੰਬਰ ਨੂੰ

ਸ਼ਹੀਦੀ ਜੋੜ ਮੇਲ ਦੇ ਸਮਾਗਮ 23, 24, ਤੇ 25 ਦਸੰਬਰ ਨੂੰ

ਟੋਰਾਂਟੋ/ਬਿਊਰੋ ਨਿਊਜ਼ : ਦੁਨੀਆਂ ਭਰ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਵਲੋਂ ਹਰ ਸਾਲ ਦਸੰਬਰ ਮਹੀਨੇ ਵਿੱਚ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਿਹ ਸਿੰਘ ਜੀ ਸਮੇਤ ਮਾਤਾ ਗੁਜਰੀ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸੰਬੰਧੀ ਪੰਜਾਬ ਵਿੱਚ ਫ਼ਤਿਹਗੜ ਸਾਹਿਬ ਵਿਖੇ ਬਹੁਤ ਵੱਡੇ ਸਮਾਗਮ ਕੀਤੇ ਜਾਂਦੇ ਹਨ।
ਇਸੇ ਦੇ ਸੰਬੰਧ ਵਿੱਚ ਟੋਰਾਂਟੋ ਖ਼ੇਤਰ ਵਿੱਚ ਬਾਬਾ ਜ਼ੋਰਾਵਰ ਸਿੰਘ-ਬਾਬਾ ਫ਼ਤਿਹ ਸਿੰਘ ਯਾਦਗਾਰ ਕਮੇਟੀ ਵੱਲੋਂ ਵੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਹ ਸਲਾਨਾ ਜੋੜ ਮੇਲ ਸਮਾਗਮ ਮਿਸੀਸਾਗਾ ਦੇ ਡਿਕਸੀ ਰੋਡ ਗੁਰਦੁਆਰਾ ਸਾਹਿਬ ਵਿਖੇ ਬੜੀ ਸਰਧਾ ਨਾਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ 23 ਦਸੰਬਰ 2022 ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਵੇਰੇ 10:30 ਵਜੇ ਹਾਲ ਨੰਬਰ 3 ਤੇ 4 ਵਿੱਚ ਆਰੰਭ ਹੋਣਗੇ, ਜਿਸਦੇ ਭੋਗ 25 ਦਸੰਬਰ 2022 ਦਿਨ ਐਤਵਾਰ ਨੂੰ 11:00 ਵਜੇ ਪੈਣਗੇ। ਉਪਰੰਤ ਕੀਰਤਨੀ ਜੱਥਿਆਂ ਵੱਲੋਂ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਉਪਰੰਤ ਪ੍ਰਸਿੱਧ ਕਥਾਕਾਰਾਂ ਵੱਲੋਂ ਗੁਰਮਤਿ ਵੀਚਾਰਾਂ ਕੀਤੀਆਂ ਜਾਣਗੀਆਂ। ਪ੍ਰਬੰਧਕਾਂ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੇ ‘ਲੋਕ ਸੁਖੀਏ ਪ੍ਰਲੋਕ ਸੁਹੇਲੇ ਨਾਨਕ ਹਰਿ ਪ੍ਰਭ ਆਪੇ ਮੇਲੇ’ ਦੇ ਮਹਾਂਵਾਕ ਅਨੁਸਾਰ ਜੀਵਨ ਸਫਲ ਕਰਨ। ਇਸ ਸਮਾਗਮ ਸੰਬੰਧੀ ਹੋਰ ਜਾਣਕਾਰੀ ਲੈਣ ਅਤੇ ਸੇਵਾ ਕਰਨ ਲਈ 647-833-2748 ਅਤੇ 905-670-3311 ਫ਼ੋਨ ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

 

RELATED ARTICLES

ਗ਼ਜ਼ਲ

POPULAR POSTS