ਦੱਸਿਆ : 2017 ਤੋਂ 2021 ਤੱਕ ਪੰਜਾਬ ਵਿੱਚ ਕਰੀਬ 53 ਹਜ਼ਾਰ ਕਿਸਾਨ ਤੇ ਮਜ਼ਦੂਰ ਕਰ ਚੁੱਕੇ ਹਨ ਖੁਦਕੁਸ਼ੀਆਂ
ਜਲੰਧਰ : ਸੰਸਦ ਵਿੱਚ ਚੱਲ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ਵਿੱਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਾ ਮਾਮਲਾ ਚੁੱਕਿਆ। ਐੱਨਸੀਆਰਬੀ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦਿਆਂ ਸੰਤ ਸੀਚੇਵਾਲ ਨੇ ਦੱਸਿਆ ਕਿ 2017 ਤੋਂ 2021 ਤੱਕ ਪੰਜਾਬ ਵਿੱਚ ਲਗਪਗ 53000 ਕਿਸਾਨ ਤੇ ਮਜ਼ਦੂਰ ਆਪਣੇ ਸਿਰ ਚੜ੍ਹੇ ਕਰਜ਼ਿਆਂ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਦੇ ਕਿਸਾਨ ਦੀ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ ਤੇ ਦੇਸ਼ ਵਾਸੀਆਂ ਦਾ ਢਿੱਡ ਭਰਨ ਵਾਲੇ ਅੰਨਦਾਤਾ ਅੱਜ ਭੁੱਖੇ ਸੌਣ ਲਈ ਮਜਬੂਰ ਹੋ ਰਹੇ ਹਨ। ਸੰਤ ਸੀਚੇਵਾਲ ਨੇ ਸਦਨ ਵਿੱਚ ਮੰਗ ਰੱਖੀ ਕਿ ਹੜ੍ਹ, ਸੋਕੇ ਜਾਂ ਹੋਰ ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਜਾਣ ਵਾਲੀਆਂ ਫ਼ਸਲਾਂ ਲਈ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ ਅਤੇ ਡੂੰਘੇ ਕਰਜ਼ਿਆਂ ਦੇ ਭਾਰ ਹੇਠ ਦੱਬੇ ਹੋਏ ਕਿਸਾਨਾਂ ਦੇ ਕਰਜ਼ੇ ਵੀ ਕਾਰਪੋਰੇਟਾਂ ਦੀ ਤਰਜ਼ ‘ਤੇ ਮੁਆਫ਼ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁੱਖ ਵਾਲੀ ਗੱਲ ਹੈ ਕਿ ਹਾਲੇ ਤੱਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਰਿਹਾ। ਅਜਿਹੇ ਹਾਲਾਤ ਵਿੱਚ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਅਸੰਭਵ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਉਕਤ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …