ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਹੋਣ ਵਾਲੀਆਂ ਪੰਜ ਨਗਰ ਨਿਗਮ ਦੀਆਂ ਚੋਣਾਂ ਦੇਰੀ ਨਾਲ ਹੋਣ ਦੇ ਆਸਾਰ ਜਾਪ ਰਹੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਦੀਆਂ ਚੋਣਾਂ ਜਨਵਰੀ 2023 ਵਿੱਚ ਹੋਣੀਆਂ ਸਨ ਪਰ ਹੁਣ ਸੂਬਾ ਸਰਕਾਰ ਕੁਝ ਸਮਾਂ ਦੇਰੀ ਨਾਲ ਚੋਣਾਂ ਕਰਵਾਏਗੀ। ‘ਆਪ’ ਚੋਣਾਂ ਦੇਰੀ ਨਾਲ ਕਰਵਾ ਕੇ ਲੋਕਾਂ ਵਿੱਚ ਇਕ ਸਾਲ ਦੀ ਕਾਰਗੁਜ਼ਾਰੀ ਨੂੰ ਰੱਖਣ ਦੀ ਤਿਆਰੀ ਕਰ ਰਹੀ ਹੈ। ਇਸ ਸਬੰਧੀ ਦਿੱਲੀ ਵਿੱਚ ਹੋਈ ਕੌਮੀ ਕਾਰਜਕਾਰੀ ਮੀਟਿੰਗ ਵਿੱਚ ਵੀ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਕਾਰਜਕਾਰੀ ਦੀ ਮੀਟਿੰਗ ਵਿੱਚ ਪੰਜਾਬ ਮਾਡਲ ਨੂੰ ਤਿਆਰ ਕਰਨ ਦੀ ਹਦਾਇਤ ਦਿੱਤੀ ਹੈ।