Breaking News
Home / ਪੰਜਾਬ / ਜੀ 20 ਸੰਮੇਲਨ ਸਬੰਧੀ ਪੰਜਾਬ ਦੀ ਸਬ-ਕਮੇਟੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਜੀ 20 ਸੰਮੇਲਨ ਸਬੰਧੀ ਪੰਜਾਬ ਦੀ ਸਬ-ਕਮੇਟੀ ਵੱਲੋਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਅਗਲੇ ਸਾਲ ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸਬ ਕੈਬਨਿਟ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿੱਚ ਹੋਈ।
ਇਸ ਮੀਟਿੰਗ ਵਿੱਚ ਕੈਬਨਿਟ ਸਬ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਹਰਜੋਤ ਸਿੰਘ ਬੈਂਸ ਤੇ ਹਰਭਜਨ ਸਿੰਘ ਵੀ ਹਾਜ਼ਰ ਸਨ। ਡਾ. ਨਿੱਝਰ ਨੇ ਦੱਸਿਆ ਕਿ ਅਗਲੇ ਸਾਲ ਮਾਰਚ ਮਹੀਨੇ ‘ਚ ਇਹ ਸੰਮੇਲਨ ਅੰਮ੍ਰਿਤਸਰ ‘ਚ ਸੰਭਾਵੀ ਤੌਰ ‘ਤੇ 15 ਤੋਂ 17 ਮਾਰਚ ਨੂੰ ਹੋਵੇਗਾ, ਜਿਸ ‘ਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਕੌਮਾਂਤਰੀ ਡੈਲੀਗੇਟ ਸ਼ਾਮਲ ਹੋਣਗੇ। ਉਨ੍ਹਾਂ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ ਤੇ ਵੱਖ-ਵੱਖ ਵਿਭਾਗਾਂ ਦੇ ਹਾਜ਼ਰ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ‘ਚ ਕਮੀ ਨਾ ਛੱਡੀ ਜਾਵੇ।

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …