11.2 C
Toronto
Saturday, October 18, 2025
spot_img
Homeਪੰਜਾਬਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ 'ਤੇ ਇਨਕਮ ਟੈਕਸ ਦੇ ਛਾਪੇ

ਕੰਵਰ ਗਰੇਵਾਲ ਤੇ ਰਣਜੀਤ ਬਾਵਾ ਦੇ ਘਰਾਂ ‘ਤੇ ਇਨਕਮ ਟੈਕਸ ਦੇ ਛਾਪੇ

ਇਨ੍ਹਾਂ ਗਾਇਕਾਂ ਨੇ ਕਿਸਾਨ ਅੰਦੋਲਨ ਦੀ ਡਟ ਕੇ ਕੀਤੀ ਸੀ ਹਮਾਇਤ
ਮੁਹਾਲੀ/ਬਿਊਰੋ ਨਿਊਜ਼ : ਇਨਕਮ ਟੈਕਸ ਵਿਭਾਗ (ਆਈਟੀ) ਦੀਆਂ ਵੱਖ-ਵੱਖ ਟੀਮਾਂ ਨੇ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਕੰਵਰ ਗਰੇਵਾਲ ਅਤੇ ਰਣਜੀਤ ਬਾਵਾ ਦੇ ਘਰਾਂ ‘ਤੇ ਛਾਪੇ ਮਾਰੇ ਕੀਤੀ। ਕੇਂਦਰੀ ਟੀਮ ਨੇ ਕੰਵਰ ਗਰੇਵਾਲ ਦੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਵਾਈ ਵਿਚਲੇ ਘਰ ‘ਤੇ ਵੀ ਛਾਪਾ ਮਾਰਿਆ। ਪ੍ਰਾਪਤ ਜਾਣਕਾਰੀ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਕੰਵਰ ਗਰੇਵਾਲ ਦੇ ਮੁਹਾਲੀ ਦੇ ਸੈਕਟਰ-104 ਵਿਚਲੇ ਤਾਜ ਟਾਵਰ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ। ਇਸ ਦੌਰਾਨ ਮੁਹਾਲੀ ਪੁਲਿਸ ਸਮੇਤ ਸੀਆਰਪੀਐੱਫ਼ ਦੇ ਜਵਾਨ ਵੀ ਤਾਇਨਾਤ ਰਹੇ। ਅਧਿਕਾਰੀਆਂ ਨੇ ਕੰਵਰ ਗਰੇਵਾਲ ਤੋਂ ਪੁੱਛ-ਪੜਤਾਲ ਕੀਤੀ। ਕਾਰਵਾਈ ਕਾਫ਼ੀ ਸਮੇਂ ਤੱਕ ਜਾਰੀ ਰਹੀ ਪਰ ਕੋਈ ਵੀ ਅਧਿਕਾਰੀ ਮੀਡੀਆ ਨੂੰ ਜਾਣਕਾਰੀ ਦੇਣ ਲਈ ਤਿਆਰ ਨਹੀਂ ਹੋਇਆ। ਇਸੇ ਤਰ੍ਹਾਂ ਕੇਂਦਰੀ ਟੀਮ ਨੇ ਇੱਥੋਂ ਦੇ ਸੈਕਟਰ-69 ਵਿੱਚ ਰਹਿੰਦੇ ਰਣਜੀਤ ਬਾਵਾ ਦੇ ਘਰ ਦੀ ਛਾਣਬੀਣ ਕੀਤੀ ਗਈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਨੇ ਜਦੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਤਾਂ ਉਸ ਸਮੇਂ ਰਣਜੀਤ ਬਾਵਾ ਘਰ ਵਿੱਚ ਮੌਜੂਦ ਨਹੀਂ ਸੀ। ਜ਼ਿਕਰਯੋਗ ਹੈ ਕਿ ਕੰਵਰ ਗਰੇਵਾਲ ਨੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਪੰਜਾਬ ਸਮੇਤ ਦਿੱਲੀ ਦੀਆਂ ਬਰੂਹਾਂ ‘ਤੇ ਚੱਲੇ ਕਿਸਾਨ ਅੰਦੋਲਨ ਦੀ ਡਟ ਕੇ ਹਮਾਇਤ ਕੀਤੀ ਸੀ। ਦੂਜੇ ਪਾਸੇ ਆਮਦਨ ਕਰ ਵਿਭਾਗ ਦੀ ਟੀਮ ਨੇ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਪਿੰਡ ਮਹਿਮਾ ਸਵਾਈ (ਬਠਿੰਡਾ) ਵਿਚਲੇ ਘਰ ‘ਚ ਛਾਪਾ ਮਾਰਿਆ। ਆਈਟੀ ਵਿਭਾਗ ਦੀ ਟੀਮ ਦੀ ਅਗਵਾਈ ਜੀਡੀ ਅਨੁਭਵ ਅਗਨੀਹੋਤਰੀ ਕਰ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਟੀਮ ਨੇ ਗਾਇਕ ਦੇ ਪਿਤਾ ਬੇਅੰਤ ਸਿੰਘ ਗਰੇਵਾਲ ਤੋਂ ਤਕਰੀਬਨ 10 ਘੰਟੇ ਤੋਂ ਵੱਧ ਸਮਾਂ ਪੁੱਛ ਪੜਤਾਲ ਕੀਤੀ ਅਤੇ ਘਰ ਦੀ ਤਲਾਸ਼ੀ ਲਈ। ਇਸ ਮੌਕੇ ਪਿੰਡ ਦੇ ਸਰਪੰਚ ਵੀ ਮੌਜੂਦ ਰਹੇ। ਜਾਂਚ ਟੀਮ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਆਈਟੀ ਟੀਮ ਵੱਲੋਂ ਛਾਪੇ ਮਾਰੇ ਗਏ ਹਨ ਜਿਸ ਦੀ ਅਗਵਾਈ ਡਾਇਰੈਕਟਰ ਜਰਨਲ ਅਨੁਭਵ ਅਗਨੀਹੋਤਰੀ ਕਰ ਰਹੇ ਹਨ।
ਵਿਜੀਲੈਂਸ ਨੇ ਭਰਤਇੰਦਰ ਚਹਿਲ ਦੀਆਂ ਜਾਇਦਾਦਾਂ ਦੀ ਜਾਂਚ ਆਰੰਭੀ
ਪਟਿਆਲਾ : ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਖਦਸ਼ੇ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤਹਿਤ ਡੀਐੱਸਪੀ ਸੱਤਪਾਲ ਸ਼ਰਮਾ ਦੀ ਅਗਵਾਈ ਹੇਠਾਂ ਮੁਹਾਲੀ ਤੋਂ ਵਿਜੀਲੈਂਸ ਦੀ ਇੱਕ ਵਿਸ਼ੇਸ਼ ਟੀਮ ਪਟਿਆਲਾ ਪੁੱਜੀ ਜਿਸ ਨੇ ਚਹਿਲ ਦੇ ਜੇਲ੍ਹ ਰੋਡ ‘ਤੇ ਮਿਨੀ ਸਕੱਤਰੇਤ ਨੇੜੇ ਸਥਿਤ ‘ਮਾਲ ਗ੍ਰੈਂਡ ਰੀਗਲ’ ਨਾਂ ਦੇ ਸ਼ਾਪਿੰਗ ਕੰਪਲੈਕਸ ਦੀ ਪੈਮਾਇਸ਼ ਕੀਤੀ। ਟੀਮ ਨੇ ਇਸ ਸ਼ਾਪਿੰਗ ਕੰਪਲੈਕਸ ਦੀ ਛੱਤ ‘ਤੇ ਪਹੁੰਚ ਕੇ ਬਾਕਾਇਦਾ ਫੀਤੇ ਨਾਲ ਇਮਾਰਤ ਦੀ ਲੰਬਾਈ-ਚੌੜਾਈ ਨਾਪੀ।

 

RELATED ARTICLES
POPULAR POSTS